Friday, March 06, 2026 English हिंदी
ਤਾਜ਼ਾ ਖ਼ਬਰਾਂ
ਬੰਗਾਲ ਸਰ: ਝਾਰਖੰਡ, ਓਡੀਸ਼ਾ ਦੇ 200 ਅਧਿਕਾਰੀ ਸੋਮਵਾਰ ਤੋਂ ਨਿਆਂਇਕ ਨਿਰਣਾ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇT20 WC: 'ਬੁਮਰਾਹ ਇੱਕ ਸੁਪਰਪਾਵਰ ਹੈ ਜਿਸਦਾ ਕੋਈ ਵੀ ਕਪਤਾਨ ਸੁਪਨਾ ਦੇਖੇਗਾ,' ਡੂ ਪਲੇਸਿਸ ਕਹਿੰਦਾ ਹੈਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈਪ੍ਰਿਯੰਕਾ ਚੋਪੜਾ ਜੋਨਸ ਨੂੰ ਆਸਕਰ 2026 ਲਈ ਪੇਸ਼ਕਾਰ ਵਜੋਂ ਐਲਾਨਿਆ ਗਿਆਸੁਡਾਨ ਦੇ ਕੋਰਡੋਫਾਨ ਖੇਤਰ ਵਿੱਚ ਤੇਜ਼ ਲੜਾਈ ਨੇ ਸੰਯੁਕਤ ਰਾਸ਼ਟਰ ਦੇ ਮਾਨਵਤਾਵਾਦੀਆਂ ਨੂੰ ਚਿੰਤਤ ਕੀਤਾਹਰਸ਼ਦੀਪ ਕੌਰ ਨੇ ਸ਼ਾਹਰੁਖ, ਐਸ਼ਵਰਿਆ ਰਾਏ, ਅਭਿਸ਼ੇਕ ਬੱਚਨ ਨਾਲ 'ਸੰਗੀਤਕ ਮਹੌਲ' ਸਾਂਝਾ ਕੀਤਾਅਨੁਪਮ ਖੇਰ ਕਹਿੰਦੇ ਹਨ ਕਿ 'ਸੁਪਨੇ ਉਦੋਂ ਸਾਕਾਰ ਹੁੰਦੇ ਹਨ ਜਦੋਂ ਤੁਸੀਂ ਹਾਰ ਮੰਨਣ ਤੋਂ ਇਨਕਾਰ ਕਰਦੇ ਹੋ', ਨਾ ਕਿ ਜਦੋਂ 'ਜ਼ਿੰਦਗੀ ਆਸਾਨ ਹੁੰਦੀ ਹੈ'ਸਲਮਾਨ ਖਾਨ ਨੇ ਕਬੀਰ ਬੇਦੀ ਨੂੰ 'ਭਾਰਤ ਦਾ ਅਸਲੀ ਟਾਈਗਰ' ਕਿਹਾਦੱਖਣੀ ਕੋਰੀਆ ਨੇ ਜਨਵਰੀ ਵਿੱਚ 5ਵਾਂ ਸਭ ਤੋਂ ਵੱਡਾ ਚਾਲੂ ਖਾਤਾ ਸਰਪਲੱਸ ਦਰਜ ਕੀਤਾ: BOK

ਰਾਸ਼ਟਰੀ

ਖੇਤੀਬਾੜੀ ਆਂਕੜਿਆਂ ਲਈ ਡਿਜੀਟਲ ਸੈਲ ਦਾ ਕੀਤਾ ਜਾਵੇਗਾ ਗਠਨ - ਸ਼ਿਆਮ ਸਿੰਘ ਰਾਣਾ

ਚੰਡੀਗੜ੍ਹ, 7 ਫਰਰਵੀ || TC - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੈ ਕਿਹਾ ਕਿ ਖੇਤੀਬਾੜੀ ਆਂਕੜੇ ਖੇਤੀਬਾੜੀ ਖੇਤਰ ਵਿਚ ਰੁਜਗਾਰ ਦੇ ਮੌਕਿਆਂ ਦਾ ਮੁਲਾਂਕਨ ਕਰਨ ਵਿਚ ਮਦਦ ਕਰਦੇ ਹਨ, ਇਸ ਦੇ ਲਈ ਇੱਕ ਡਿਜੀਟਲ ਸੈਲ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿਚ ਪੂਰਾ ਧਿਆਨ ਦਿੱਤਾ ਜਾਵੇ ਤਾਂ ਜੋ ਸੂਬੇ ਵਿਚ ਵੱਧ ਤੋਂ ਵੱਧ ਬੇਰੁਜਗਾਰੀ ਨੂੰ ਖੇਤੀ ਰਾਹੀਂ ਖਤਮ ਕੀਤਾ ਜਾ ਸਕਦਾ ਹੈ। ਇਹ ਸਾਰਿਆਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਪਾਏਗਾ।

          ਸ੍ਰੀ ਸ਼ਿਆਮ ਸਿੰਘ ਰਾਣਾ ਅੱਜ ਪੰਚਕੂਲਾ ਵਿਚ ਪ੍ਰਬੰਧਿਤ ਖੇਤੀਬਾੜੀ ਸਾਂਖਿਅਕੀ-2025 ਦੀ ਕੌਮੀ ਵਰਕਸ਼ਾਪ ਵਿਚ ਬਤੌਰ ਮੁੱਖ ਮਹਿਮਾਨ ਬੋਲ ਰਹੇ ਸਨ।

          ਉਨ੍ਹਾਂ ਨੇ ਕਿਹਾ ਕਿ ਹਰਿਆਣਾ ਰਾਜ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ, ਰਾਜ ਦੀ ਲਗਭਗ 60 ਫੀਸਦੀ ਆਬਾਦੀ ਖੇਤੀਬਾੜੀ 'ਤੇ ਨਿਰਭਰ ਕਰਦੀ ਹੈ। ਖੇਤੀਬਾੜੀ ਸਿਰਫ ਸਾਡੀ ਖੁਰਾਕ ਸੁਰੱਖਿਆ ਦਾ ਧਿਆਨ ਨਹੀਂ ਰੱਖਦੀ ਸਗੋ ਇਹ ਦੇਸ਼ ਦੇ ਲੱਖਾਂ ਕਿਸਾਨਾਂ ਦੇ ਜੀਵਨ ਦਾ ਆਧਾਰ ਵੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਖੇਤਰ ਵਿਚ ਵੱਖ ਤਰ੍ਹਾ ਦੀ ਫਸਲਾਂ ਦੀ ਖੇਤੀ ਹੁੰਦੀ ਹੈ। ਸਾਰੀ ਫਸਲਾਂ ਦਾ ਆਪਣਾ ਮਹਤੱਵ ਹੈ। ਇਸ ਤੋਂ ਇਲਾਵਾ ਕਈ ਖੇਤਰਾਂ ਦੀ ਭੂਮੀ ਨੂੰ ਖੇਤੀਬਾੜੀ ਊਪਜ ਦੇ ਅਨੁਕੂਲ ਹੀ ਵਿਕਸਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਵਿਸ਼ੇਸ਼ਕਰ ਲਵਣੀ ਭੁਮੀ 'ਤੇ ਵੀ ਧਿਆਨ ਦੇਣਾ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ੁਰੂਆਤ ਵਿਚ ਭਲੇ ਹੀ ਪੈਦਾਵਾਰ ਘੱਟ ਹੁੰਦੀ ਸੀ, ਪਰ ਉਦੋਂ ਕੁਦਰਤੀ ਖੇਤੀ ਵੱਧ ਹੁੰਦੀ ਸੀ, ਜੋ ਸਿਹਤ ਲਈ ਕਾਫੀ ਲਾਭਕਾਰੀ ਸੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਪੈਦਾਵਾਰ ਵਧਾਉਣ ਦੀ ਥਾਂ ਜੈਵਿਕ ਖੇਤੀ ਕਰਨ 'ਤੇ ਜੋਰ ਦੇਣ।

          ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਕਿਹਾ ਕਿ ਵਰਕਸ਼ਾਪ ਦਾ ਮੁੱਖ ਉਦੇਸ਼ ਖੇਤੀਬਾੜੀ ਆਂਕੜਿਆਂ ਵਿਚ ਸੁਧਾਰ ਤੇ ਨਵੀਂ ਤਕਨੀਕ ਨੂੰ ਕਿਸਾਨਾਂ ਅਨੁਰੂਪ ਪ੍ਰੋਤਸਾਹਨ ਦੇਣਾ ਵੀ ਹੈ। ਅੱਜ ਅਸੀਂ ਇੱਥੇ ਸਿਰਫ ਖੇਤੀਬਾੜੀ ਦੀ ਮੌਜੂਦਾ ਸਥਿਤੀ 'ਤੇ ਚਰਚਾ ਕਰਨ ਲਈ ਨਹੀਂ, ਸਗੋ ਅਜਿਹੇ ਸਰੋਤ ਖੋ੧ਣ ਲਈ ਇੱਕਠਾ ਹੋਏ ਹਨ, ਜੋ ਇਸ ਦੇ ਲਗਾਤਾਰ ਵਿਕਾਸ ਅਤੇ ਸਥਿਰਤਾ ਦੀ ਹੋਰ ਮਾਰਗਦਰਸ਼ਨ ਕਰਣਗੇ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਆਂਕੜਿਆਂ, ਖੇਤੀਬਾੜੀ ਖੇਤੀ ਦੀ ਪ੍ਰਗਤੀ ਨੂੰ ਮਾਪਣ ਅਤੇ ਮੁਲਾਂਕਨ ਕਰਨ ਲਈ ਇੱਕ ਮਹਤੱਵਪੂਰਣ ਸਮੱਗਰੀ ਹੈ। ਖੇਤੀਬਾੜੀ ਆਂਕੜੇ ਫਸਲਾਂ ਦਾ ਉਤਪਾਦਨ, ਪ੍ਰਧਾਨ ਮੰਤਰੀ ਫਸਲ ਬੀਮਾ, ਖੇਤੀਬਾੜੀ ਆਮਦਨ ਅਤੇ ਖੇਤੀਬਾੜੀ ਖੇਤਰ ਵਿਚ ਰੁਜਗਾਰ ਦੇ ਮੌਕਿਆਂ ਸਮੇਤ ਵੱਖ-ਵੱਖ ਪਹਿਲੂਆਂ ਦਾ ਵਿਸ਼ਲੇਸ਼ਣ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਆਂਕੜੇ ਖੇਤੀਬਾੜੀ ਨੀਤੀਆਂ ਦੇ ਪ੍ਰਭਾਵ ਦਾ ਮੁਲਾਂਕਨ ਕਰਨ ਵਿਚ ਮਦਦ ਕਰਦੇ ਹਨ। ਇਸ ਨਾਲ ਖੇਤੀਬਾੜੀ ਉਤਪਾਦਨ ਦੀ ਭਵਿੱਖਵਾਣੀ ਕਰਨ ਵਿਚ ਵੀ ਮਦਦ ਮਿਲਦੀ ਹੈ, ਜਿਸ ਨਾਲ ਕਿਸਾਨਾਂ ਅਤੇ ਸਰਕਾਰ ਨੂੰ ਫੈਸਲੇ ਲੈਣ ਵਿਚ ਸਹਾਇਤਾ ਮਿਲਦੀ ਹੈ।

          ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਕਿਸਾਨਾਂ ਲਈ ਅਨੇਕ ਯੋਜਨਾਵਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਇੰਨ੍ਹਾਂ ਵਿਚ ਮੁੱਖ ਰੂਪ ਨਾਲ ਮੇਰੀ ਫਸਲ ਮੇਰਾ ਬਿਊਰਾ, ਝੋਨੇ ਦੀ ਸਿੱਧੀ ਬਿਜਾਈ, ਕੁਦਰਤੀ ਖੇਤੀ, ਫਸਲ ਅਵਸ਼ੇਸ਼ ਪ੍ਰਬੰਧਨ, ਭਵਾਂਤਰ ਭਰਪਾਈ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ, ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ, ਮਿੱਟੀ ਸਿਹਤ ਆਦਿ ਸ਼ਾਮਿਲ ਹੈ। ਇੰਨ੍ਹਾਂ ਯੋਜਨਾਵਾਂ ਨਾਲ ਕਿਸਾਨਾਂ ਨੂੰ ਕਾਫੀ ਲਾਭ ਪ੍ਰਾਪਤ ਹੋ ਰਿਹਾ ਹੈ।

          ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜਾ ਸ਼ੇਖਰ ਵੁੰਡਰੂ ਨੇ ਦਸਿਆ ਕਿ ਸੂਬੇ ਵਿਚ ਕਰੀਬ 90 ਲੱਖ ਏਕੜ ਭੂਮੀ 'ਤੇ ਖੇਤੀ ਕੀਤੀ ਜਾ ਰਹੀ ਹੈ। ਸੂਬੇ ਵਿਚ ਹਰਿਤ ਕ੍ਰਾਂਤੀ ਦਾ ਪੂਰਾ ਯੋਗਦਾਨ ਰਿਹਾ ਹੈ। ਉਦੋਂ ਤੋਂ ਲੈ ਕੇ ਹੁਣ ਤੱਕ ਖੇਤੀਬਾੜੀ ਦੇ ਖੇਤਰ ਵਿਚ ਸੂਬਾ ਆਪਣੀ ਅਹਿਮ ਭੁਕਿਮਾ ਨਿਭਾ ਰਿਹਾ ਹੈ।

          ਇਸ ਮੌਕੇ 'ਤੇ ਖੇਤੀਬਾੜੀ ਵਿਭਾਗ ਦੇ ਨਿਦੇਸ਼ਕ ਸ੍ਰੀ ਰਾਜ ਨਰਾਇਣ ਕੌਸ਼ਿਕ, ਵਿਸ਼ੇਸ਼ ਸਕੱਤਰ ਮਨੀਸ਼ ਨਾਗਪਾਲ, ਸੰਯੁਕਤ ਨਿਦੇਸ਼ਕ ਆਰ ਕੇ ਸੋਲੰਕੀ ਅਤੇ ਰਾਜੀਵ ਕੁਮਾਰ ਮਿਸ਼ਰਾ, ਕੇਂਦਰੀ ਖੇਤੀਬਾੜੀ ਮੰਤਰਾਲੇ ਤੋਂ ਪੱਲਵੀ ਸਮੇਤ ਹੋਰ ਕਈ ਅਧਿਕਾਰੀਆਂ ਨੇ ਵਰਕਸ਼ਾਪ ਵਿਚ ਵਿਚਾਰ ਅਤੇ ਤਜਰਬੇ ਸਾਂਝੇ ਕੀਤੇ।

Have something to say? Post your comment

 

ਪ੍ਰਚਲਿਤ ਟੈਗਸ

ਹੋਰ ਰਾਸ਼ਟਰੀ ਖ਼ਬਰਾਂ

ਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀ

ਕਮਜ਼ੋਰ ਗਲੋਬਲ ਸੰਕੇਤਾਂ ਦੇ ਵਿਚਕਾਰ ਸੈਂਸੈਕਸ, ਨਿਫਟੀ ਸ਼ੁਰੂਆਤੀ ਗਿਰਾਵਟ ਤੋਂ ਬਾਅਦ

ਸੈਂਸੈਕਸ, ਨਿਫਟੀ ਵਿੱਚ ਤੇਜ਼ੀ ਨਾਲ ਉਛਾਲ ਆਇਆ ਕਿਉਂਕਿ ਵਿਸ਼ਵਵਿਆਪੀ ਤਣਾਅ ਘੱਟ ਹੋਇਆ

ਸਰਕਾਰ ਨੇ ਜਨਗਣਨਾ-2027 ਲਈ 4 ਡਿਜੀਟਲ ਟੂਲ ਪੇਸ਼ ਕੀਤੇ, 30 ਲੱਖ ਤੋਂ ਵੱਧ ਅਧਿਕਾਰੀ ਤਾਇਨਾਤ ਕੀਤੇ ਜਾਣਗੇ

ਮੱਧ ਪੂਰਬ ਦੇ ਤਣਾਅ ਰੁਪਏ ਅਤੇ ਵਿਕਾਸ ਲਈ ਸਿਰਫ਼ ਘੱਟੋ-ਘੱਟ ਜੋਖਮ ਪੈਦਾ ਕਰ ਸਕਦੇ ਹਨ: ਰਿਪੋਰਟ

ਮੱਧ ਪੂਰਬ ਦੇ ਵਧਦੇ ਤਣਾਅ ਦੇ ਵਿਚਕਾਰ ਮਹਿੰਗਾਈ ਦੀਆਂ ਚਿੰਤਾਵਾਂ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀ

ਮੱਧ ਪੂਰਬ ਵਿੱਚ ਤਣਾਅ ਵਧਣ ਕਾਰਨ ਤੇਲ ਦੀਆਂ ਕੀਮਤਾਂ ਪ੍ਰਤੀ ਬੈਰਲ 83 ਡਾਲਰ ਤੋਂ ਪਾਰ ਹੋ ਗਈਆਂ

ਸਕਾਰਾਤਮਕ ਏਸ਼ੀਆਈ ਸੰਕੇਤਾਂ ਦੇ ਬਾਵਜੂਦ ਸ਼ੁਰੂਆਤੀ ਕਾਰੋਬਾਰ ਵਿੱਚ ਭਾਰਤੀ ਸਟਾਕ ਬਾਜ਼ਾਰਾਂ ਵਿੱਚ ਤੇਜ਼ੀ

ਭਾਰਤ ਦੀਆਂ PMI ਸੇਵਾਵਾਂ ਫਰਵਰੀ ਵਿੱਚ 58.1 'ਤੇ ਮਜ਼ਬੂਤ ​​ਰਹੀਆਂ

ਰੁਪਿਆ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਿਆ; ਮੱਧ ਪੂਰਬ ਵਿੱਚ ਵਧਦੇ ਭੂ-ਰਾਜਨੀਤਿਕ ਤਣਾਅ ਦੇ ਵਿਚਕਾਰ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ 92 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ