Friday, March 06, 2026 English हिंदी
ਤਾਜ਼ਾ ਖ਼ਬਰਾਂ
ਬੰਗਾਲ ਸਰ: ਝਾਰਖੰਡ, ਓਡੀਸ਼ਾ ਦੇ 200 ਅਧਿਕਾਰੀ ਸੋਮਵਾਰ ਤੋਂ ਨਿਆਂਇਕ ਨਿਰਣਾ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇT20 WC: 'ਬੁਮਰਾਹ ਇੱਕ ਸੁਪਰਪਾਵਰ ਹੈ ਜਿਸਦਾ ਕੋਈ ਵੀ ਕਪਤਾਨ ਸੁਪਨਾ ਦੇਖੇਗਾ,' ਡੂ ਪਲੇਸਿਸ ਕਹਿੰਦਾ ਹੈਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈਪ੍ਰਿਯੰਕਾ ਚੋਪੜਾ ਜੋਨਸ ਨੂੰ ਆਸਕਰ 2026 ਲਈ ਪੇਸ਼ਕਾਰ ਵਜੋਂ ਐਲਾਨਿਆ ਗਿਆਸੁਡਾਨ ਦੇ ਕੋਰਡੋਫਾਨ ਖੇਤਰ ਵਿੱਚ ਤੇਜ਼ ਲੜਾਈ ਨੇ ਸੰਯੁਕਤ ਰਾਸ਼ਟਰ ਦੇ ਮਾਨਵਤਾਵਾਦੀਆਂ ਨੂੰ ਚਿੰਤਤ ਕੀਤਾਹਰਸ਼ਦੀਪ ਕੌਰ ਨੇ ਸ਼ਾਹਰੁਖ, ਐਸ਼ਵਰਿਆ ਰਾਏ, ਅਭਿਸ਼ੇਕ ਬੱਚਨ ਨਾਲ 'ਸੰਗੀਤਕ ਮਹੌਲ' ਸਾਂਝਾ ਕੀਤਾਅਨੁਪਮ ਖੇਰ ਕਹਿੰਦੇ ਹਨ ਕਿ 'ਸੁਪਨੇ ਉਦੋਂ ਸਾਕਾਰ ਹੁੰਦੇ ਹਨ ਜਦੋਂ ਤੁਸੀਂ ਹਾਰ ਮੰਨਣ ਤੋਂ ਇਨਕਾਰ ਕਰਦੇ ਹੋ', ਨਾ ਕਿ ਜਦੋਂ 'ਜ਼ਿੰਦਗੀ ਆਸਾਨ ਹੁੰਦੀ ਹੈ'ਸਲਮਾਨ ਖਾਨ ਨੇ ਕਬੀਰ ਬੇਦੀ ਨੂੰ 'ਭਾਰਤ ਦਾ ਅਸਲੀ ਟਾਈਗਰ' ਕਿਹਾਦੱਖਣੀ ਕੋਰੀਆ ਨੇ ਜਨਵਰੀ ਵਿੱਚ 5ਵਾਂ ਸਭ ਤੋਂ ਵੱਡਾ ਚਾਲੂ ਖਾਤਾ ਸਰਪਲੱਸ ਦਰਜ ਕੀਤਾ: BOK

ਰਾਸ਼ਟਰੀ

ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਖੇਤੀਬਾੜੀ ਦਰਸ਼ਨ ਪ੍ਰਦਰਸ਼ਨੀ ਵਿਚ ਉੜਾ ਕੇ ਦੇਖਿਆ ਡਰੋਨ, ਕਿਸਾਨਾਂ ਨੂੰ ਨਵੀਂ ਤਕਨੀਕੀ ਅਪਨਾਉਣ ਦੀ ਅਪੀਲ ਕੀਤੀ

ਚੰਡੀਗਡ੍ਹ, 16 ਫਰਵਰੀ || TC - ਹਰਿਆਣਾ ਦੇ ਖੇਤੀਬਾੜੀ ਅਤੇ ਪਸ਼ੂਪਾਲਣ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਉੱਤਰੀ ਖੇਤਰ ਫਾਰਮ ਮਸ਼ੀਨਰੀ ਸਿਖਲਾਈ ਅਤੇ ਜਾਂਚ ਸੰਸਥਾਨ, ਹਿਸਾਰ ਵਿਚ ਚੱਲ ਰਹੇ ਤਿੰਨ ਦਿਨਾਂ ਦੇ ਖੇਤੀਬਾੜੀ ਦਰਸ਼ਨ ਪ੍ਰਦਰਸ਼ਨੀ ਦਾ ਦੌਰਾ ਕਰ ਨਵੀਂ ਤੇ ਆਧੁਨਿਕ ਖੇਤੀ ਤਕਨੀਕਾਂ ਦਾ ਅਵਲੋਕਨ ਕੀਤਾ ਅਤੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਖੇਤੀ ਵਿਚ ਉਨੱਤ ਤਕਨੀਕਾਂ ਦਾ ਸਮਾਵੇਸ਼ ਕਰ ਉਤਪਾਦਨ ਸਮਰੱਥਾ ਵਧਾਉਣ।

          ਸ੍ਰੀ ਸ਼ਿਆਮ ਸਿੰਘ ਰਾਣਾ ਨੇ ਅੱਜ ਉੱਤਰੀ ਖੇਤਰ ਫਾਰਮ ਮਸ਼ੀਨਰੀ ਸਿਖਲਾਈ ਅਤੇ ਜਾਂਚ ਸੰਸਥਾਨ ਹਿਸਾਰ ਵਿਚ ਚੱਲ ਰਹੇ ਤਿੰਨ ਦਿਨਾਂ ਖੇਤੀਬਾੜੀ ਦਰਸ਼ਨ ਪ੍ਰਦਰਸ਼ਨੀ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ।

          ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਪ੍ਰਦਰਸ਼ਨੀ ਹਰਿਆਣਾ ਸਰਕਾਰ ਦੇ ਖੇਤੀਬਾੜੀ ਮਸ਼ੀਨੀਕਰਣ ਮੁਹਿੰਮ ਨੂੰ ਨਵੀਂ ਤੇਜੀ ਦੇਣ ਅਤੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਨਾਲ ਜੋੜਨ ਦਾ ਇੱਕ ਸਫਲ ਯਤਨ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ, ਜਿੱਥੇ ਸਾਰੀ ਫਸਲਾਂ ਘੱਟੋ ਘੱਟ ਸਹਾਇਕ ਮੁੱਲ 'ਤੇ ਖਰੀਦੀ ਜਾ ਰਹੀ ਹੈ। ਇਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਮਿਲ ਰਿਹਾ ਹੈ ਅਤੇ ਖੇਤੀਬਾੜੀ ਖੇਤਰ ਵਿਚ ਨਵੀਂ ਕ੍ਰਾਂਤੀ ਦਾ ਸੰਚਾਰ ਹੋ ਰਿਹਾ ਹੈ।

          ਪ੍ਰਦਰਸ਼ਨੀ ਦੌਰਾਨ ਖੇਤੀਬਾੜੀ ਮੰਤਰੀ ਨੇ ਹਵਾ ਵਿਚ ਡਰੋਨ ਨੂੰ ਉੜਾ ਕੇ ਉਨ੍ਹਾਂ ਦੀ ਕਾਰਜਪ੍ਰਣਾਲੀ ਨੂੰ ਸਮਝਿਆ। ਉਨ੍ਹਾਂ ਨੇ ਕਿਹਾ ਕਿ ਡਰੋਨ ਤਕਨੀਕ ਨਾਲ ਕਿਸਾਨਾਂ ਨੂੰ ਕੀਟਨਾਸ਼ਕਾਂ ਅਤੇ ਫਰਟੀਲਾਈਜਾਂ ਦਾ ਛਿੜਕਾਅ ਕਰਨ ਵਿਚ ਸਹਾਇਤਾ ਮਿਲੇਗੀ, ਜਿਸ ਨਾਲ ਉਤਪਾਦਨ ਲਾਗਤ ਵਿਚ  ਕਮੀ ਆਵੇਗੀ ਅਤੇ ਸਮੇਂ ਦੀ ਬਚੱਤ ਹੋਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਡਰੋਨ ਵਰਗੀ ਅੱਤਆਧੁਨਿਕ ਤਕਨੀਕਾਂ ਨੂੰ ਅਪਣਾ ਕੇ ਖੇਤੀ ਨੂੰ ਵੱਧ ਲਾਭਕਾਰੀ ਬਨਾਉਣ।

          ਖੇਤੀਬਾੜੀ ਮੰਤਰੀ ਨੇ ਪ੍ਰਦਰਸ਼ਨੀ ਵਿਚ ਵੱਖ-ਵੱਖ ਆਧੁਨਿਕ ਖੇਤੀਬਾੜੀ ਸਮੱਗਰੀਆਂ ਅਤੇ ਮਸ਼ੀਨਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਟਰੈਕਟਰ 'ਤੇ ਬੈਠ ਕੇ ਉਸ ਦੀ ਵਿਸ਼ੇਸ਼ਤਾਵਾਂ ਨੂੰ ਪਰਖਿਆ ਅਤੇ ਸੋਲਰ ਪੰਪ ਦਾ ਮੁਆਇਨਾ ਕੀਤਾ। ਉਨ੍ਹਾਂ ਨੇ ਕਿਹਾ ਕਿ ਸੋਲਰ ਪੰਪ ਤਕਨੀਕ ਕਿਸਾਨ ਲਈ ਉਰਜਾ ਦੀ ਬਚੱਤ ਕਰਨ ਅਤੇ ਸਿੰਚਾਈ ਵਿਵਸਥਾ ਨੂੰ ਸੁਚਾਰੂ ਰੂਪ ਨਾਲ ਸੰਚਾਲਿਤ ਕਰਨ ਵਿਚ ਮਦਦਗਾਰ ਸਾਬਿਤ ਹੋਵੇਗਾ।

          ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਉਨੱਤ ਬੀਜਾਂ, ਜੈਵਿਕ ਖੇਤੀ ਅਤੇ ਨਵੀਂ ਤਕਨੀਕਾਂ ਦੀ ਵਰਤੋ ਕਰਨ ਅਤੇ ਸੂਬਾ ਸਰਕਾਰ ਦੀ ਵੱਖ-ਵੱਖ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਹੁੱਕਣ। ਉਨ੍ਹਾਂ ਨੇ ਦਸਿਆ ਕਿ ਸਰਕਾਰ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਲਈ ਵੱਖ-ਵੱਖ ਯੋਜਨਾਵਾਂ ਚਲਾ ਰਹੀ ਹੈ, ਜਿਨ੍ਹਾਂ ਵਿਚ ਗ੍ਰਾਂਟ ਅਧਾਰਿਕ ਸਮੱਗਰੀ, ਫਸਲ ਬੀਮਾ ਯੋਜਨਾ, ਜੈਵਿਕ ਖੇਤੀ ਨੂੰ ਪ੍ਰੋਤਸਾਹਨ ਦੇਣ ਦੀ ਯੋਜਨਾਵਾਂ ਸ਼ਾਮਿਲ ਹਨ। ਪ੍ਰੋਗਰਾਮ ਵਿਚ ਮੌਜੂਦ ਮਾਹਰਾਂ ਨੇ ਕਿਸਾਨਾਂ ਨੂੰ ਨਵੀਂ ਖੇਤੀਬਾੜੀ ਤਕਨੀਕਾਂ ਦੀ ਵਿਸਥਾਰ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਆਧੁਨਿਕ ਖੇਤੀ ਦੇ ਲਾਭ ਦੱਸੇ।

          ਇਸ ਮੌਕੇ 'ਤੇ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਬੀਆਰ ਕੰਬੋਜ, ਟੀਟੀਸੀ ਨਿਦੇਸ਼ਕ ਮੁਕੇਸ਼ ਜੈਨ, ਖੇਤੀਬਾੜੀ ਵਿਭਾਗ ਦੇ ਉੱਪ ਨਿਦੇਸ਼ਕ ਰਾਜਬੀਰ ਸਿੰਘ, ਸਮੇਤ ਅਨੇਕ ਖੇਤੀਬਾੜੀ ਵਿਗਿਆਨਕ, ਮਾਹਰ ਅਤੇ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਰਹੇ।

Have something to say? Post your comment

 

ਪ੍ਰਚਲਿਤ ਟੈਗਸ

ਹੋਰ ਰਾਸ਼ਟਰੀ ਖ਼ਬਰਾਂ

ਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀ

ਕਮਜ਼ੋਰ ਗਲੋਬਲ ਸੰਕੇਤਾਂ ਦੇ ਵਿਚਕਾਰ ਸੈਂਸੈਕਸ, ਨਿਫਟੀ ਸ਼ੁਰੂਆਤੀ ਗਿਰਾਵਟ ਤੋਂ ਬਾਅਦ

ਸੈਂਸੈਕਸ, ਨਿਫਟੀ ਵਿੱਚ ਤੇਜ਼ੀ ਨਾਲ ਉਛਾਲ ਆਇਆ ਕਿਉਂਕਿ ਵਿਸ਼ਵਵਿਆਪੀ ਤਣਾਅ ਘੱਟ ਹੋਇਆ

ਸਰਕਾਰ ਨੇ ਜਨਗਣਨਾ-2027 ਲਈ 4 ਡਿਜੀਟਲ ਟੂਲ ਪੇਸ਼ ਕੀਤੇ, 30 ਲੱਖ ਤੋਂ ਵੱਧ ਅਧਿਕਾਰੀ ਤਾਇਨਾਤ ਕੀਤੇ ਜਾਣਗੇ

ਮੱਧ ਪੂਰਬ ਦੇ ਤਣਾਅ ਰੁਪਏ ਅਤੇ ਵਿਕਾਸ ਲਈ ਸਿਰਫ਼ ਘੱਟੋ-ਘੱਟ ਜੋਖਮ ਪੈਦਾ ਕਰ ਸਕਦੇ ਹਨ: ਰਿਪੋਰਟ

ਮੱਧ ਪੂਰਬ ਦੇ ਵਧਦੇ ਤਣਾਅ ਦੇ ਵਿਚਕਾਰ ਮਹਿੰਗਾਈ ਦੀਆਂ ਚਿੰਤਾਵਾਂ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀ

ਮੱਧ ਪੂਰਬ ਵਿੱਚ ਤਣਾਅ ਵਧਣ ਕਾਰਨ ਤੇਲ ਦੀਆਂ ਕੀਮਤਾਂ ਪ੍ਰਤੀ ਬੈਰਲ 83 ਡਾਲਰ ਤੋਂ ਪਾਰ ਹੋ ਗਈਆਂ

ਸਕਾਰਾਤਮਕ ਏਸ਼ੀਆਈ ਸੰਕੇਤਾਂ ਦੇ ਬਾਵਜੂਦ ਸ਼ੁਰੂਆਤੀ ਕਾਰੋਬਾਰ ਵਿੱਚ ਭਾਰਤੀ ਸਟਾਕ ਬਾਜ਼ਾਰਾਂ ਵਿੱਚ ਤੇਜ਼ੀ

ਭਾਰਤ ਦੀਆਂ PMI ਸੇਵਾਵਾਂ ਫਰਵਰੀ ਵਿੱਚ 58.1 'ਤੇ ਮਜ਼ਬੂਤ ​​ਰਹੀਆਂ

ਰੁਪਿਆ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਿਆ; ਮੱਧ ਪੂਰਬ ਵਿੱਚ ਵਧਦੇ ਭੂ-ਰਾਜਨੀਤਿਕ ਤਣਾਅ ਦੇ ਵਿਚਕਾਰ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ 92 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ