Friday, March 06, 2026 English हिंदी
ਤਾਜ਼ਾ ਖ਼ਬਰਾਂ
ਬੰਗਾਲ ਸਰ: ਝਾਰਖੰਡ, ਓਡੀਸ਼ਾ ਦੇ 200 ਅਧਿਕਾਰੀ ਸੋਮਵਾਰ ਤੋਂ ਨਿਆਂਇਕ ਨਿਰਣਾ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇT20 WC: 'ਬੁਮਰਾਹ ਇੱਕ ਸੁਪਰਪਾਵਰ ਹੈ ਜਿਸਦਾ ਕੋਈ ਵੀ ਕਪਤਾਨ ਸੁਪਨਾ ਦੇਖੇਗਾ,' ਡੂ ਪਲੇਸਿਸ ਕਹਿੰਦਾ ਹੈਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈਪ੍ਰਿਯੰਕਾ ਚੋਪੜਾ ਜੋਨਸ ਨੂੰ ਆਸਕਰ 2026 ਲਈ ਪੇਸ਼ਕਾਰ ਵਜੋਂ ਐਲਾਨਿਆ ਗਿਆਸੁਡਾਨ ਦੇ ਕੋਰਡੋਫਾਨ ਖੇਤਰ ਵਿੱਚ ਤੇਜ਼ ਲੜਾਈ ਨੇ ਸੰਯੁਕਤ ਰਾਸ਼ਟਰ ਦੇ ਮਾਨਵਤਾਵਾਦੀਆਂ ਨੂੰ ਚਿੰਤਤ ਕੀਤਾਹਰਸ਼ਦੀਪ ਕੌਰ ਨੇ ਸ਼ਾਹਰੁਖ, ਐਸ਼ਵਰਿਆ ਰਾਏ, ਅਭਿਸ਼ੇਕ ਬੱਚਨ ਨਾਲ 'ਸੰਗੀਤਕ ਮਹੌਲ' ਸਾਂਝਾ ਕੀਤਾਅਨੁਪਮ ਖੇਰ ਕਹਿੰਦੇ ਹਨ ਕਿ 'ਸੁਪਨੇ ਉਦੋਂ ਸਾਕਾਰ ਹੁੰਦੇ ਹਨ ਜਦੋਂ ਤੁਸੀਂ ਹਾਰ ਮੰਨਣ ਤੋਂ ਇਨਕਾਰ ਕਰਦੇ ਹੋ', ਨਾ ਕਿ ਜਦੋਂ 'ਜ਼ਿੰਦਗੀ ਆਸਾਨ ਹੁੰਦੀ ਹੈ'ਸਲਮਾਨ ਖਾਨ ਨੇ ਕਬੀਰ ਬੇਦੀ ਨੂੰ 'ਭਾਰਤ ਦਾ ਅਸਲੀ ਟਾਈਗਰ' ਕਿਹਾਦੱਖਣੀ ਕੋਰੀਆ ਨੇ ਜਨਵਰੀ ਵਿੱਚ 5ਵਾਂ ਸਭ ਤੋਂ ਵੱਡਾ ਚਾਲੂ ਖਾਤਾ ਸਰਪਲੱਸ ਦਰਜ ਕੀਤਾ: BOK

ਰਾਸ਼ਟਰੀ

ਹਰਿਆਣਾ ਵਿਚ ਮਧੂਮੱਖੀ ਪਾਲਣ 'ਤੇ ਦਿੱਤਾ ਜਾ ਰਿਹਾ ਜੋਰ - ਸ਼ਿਆਮ ਸਿੰਘ ਰਾਣਾ

ਹਰਿਆਣਾ ਵਿਚ ਮਧੂਮੱਖੀ ਪਾਲਣ 'ਤੇ ਦਿੱਤਾ ਜਾ ਰਿਹਾ ਜੋਰ - ਸ਼ਿਆਮ ਸਿੰਘ ਰਾਣਾ

 

ਕਿਹਾ, ਸਾਲ 2030 ਤੱਕ 15,500 ਮੀਟ੍ਰਿਕ ਟਨ ਸ਼ਹਿਦ ਦੇ ਉਤਪਾਦਨ ਦਾ ਹੈ ਟੀਚਾ

 

ਮਧੂਮੱਖੀ ਪਾਲਣ ਨੀਤੀ ਬਨਾਉਣ ਵਾਲਾ ਹਰਿਆਣਾ ਪਹਿਲਾ ਸੂਬਾ

 

ਚੰਡੀਗੜ੍ਹ, 17 ਫਰਵਰੀ || TC - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸੂਬੇ  ਵਿਚ ਫਸਲ ਵਿਵਿਧੀਕਰਣ ਦੇ ਵੱਲ ਕਦਮ ਵਧਾਉਂਦੇ ਹੋਏ ਮਧੂਮੱਖੀ ਪਾਲਣ ਕਾਰੋਬਾਰ 'ਤੇ ਜੋਰ ਦਿੱਤਾ ਜਾ ਰਿਹਾ ਹੈ। ਇਸ ਦੇ ਲਈ ਮਧੂਮੱਖੀ ਪਾਲਣ ਨੀਤੀ ਵੀ ਬਣਾਈ ਗਈ ਹੈ, ਅਜਿਹੀ ਨੀਤੀ ਬਨਾਉਣ ਵਾਲੀ ਹਰਿਆਣਾ ਪਹਿਲਾ ਸੂਬਾ ਹੈ। ਰਾਜ ਸਰਕਾਰ ਨੇ ਸਾਲ 2030 ਤੱਕ ਸੂਬੇ ਵਿਚ 15,500 ਮੀਟ੍ਰਿਕ ਟਨ ਸ਼ਹਿਦ ਦੇ ਉਦਘਾਟਨ ਦਾ ਟੀਚਾ ਰੱਖਿਆ ਹੈ।

 

          ਸ੍ਰੀ ਸ਼ਿਆਮ ਸਿੰਘ ਰਾਣਾ ਨੇ ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸੂਬੇ ਵਿਚ ਮਧੂਮੱਖੀ ਪਾਲਣ ਦੀ ਗਤੀਵਿਧੀਆਂ, ਜਿਵੇਂ ਸ਼ਹਿਦ ਉਤਪਾਦਨ, ਪੋਲਣ ਨਿਸ਼ਕਰਸ਼ਨ, ਗੁਣਵੱਤਾ ਮੁਲਾਂਕਨ ਨੂੰ ਪ੍ਰੋਤਸਾਹਨ ਦੇਣ ਲਈ ਇੱਕ ਨਵਾਂ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਮਧੂਮੱਖੀ ਪਾਲਕਾਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

 

          ਉਨ੍ਹਾਂ ਨੇ ਅੱਗੇ ਦਸਿਆ ਕਿ ਮਧੂਮੱਖੀ ਪਾਲਣ ਨੀਤੀ-(2021) ਤਿਆਰ ਕਰਨ ਵਾਲਾ ਹਰਿਆਣਾ ਪਹਿਲਾ ਸੂਬਾ ਹੈ। ਇਸ ਨੀਤੀ ਦੇ ਤਹਿਤ ਵੱਖ-ਵੱਖ ਗੁਣਵੱਤਾ ਦਖਲਅੰਦਾਜੀਆਂ ਰਾਹੀਂ ਗੁਣਵੱਤਾਪਰਕ ਸ਼ਹਿਰ ਉਤਪਾਦਨ 'ਤੇ ਧਿਆਨ ਕੇਂਦ੍ਰਿਤ ਕਰਨ ਦੇ ਉਦੇਸ਼ ਨਾਲ 10 ਸਾਲ ਦੀ ਕਾਰਜ ਯੋਜਨਾ ਬਣਾਈ ਗਈ ਹੈ। ਉਨ੍ਹਾਂ ਨੇ ਦਸਿਆ ਕਿ ਇਸ ਯੋਜਨਾ ਤਹਿਤ ਸ਼ਹਿਦ ਦਾ ਉਤਪਾਦਨ ਮੌਜੂਦ 4500 ਮੀਟ੍ਰਿਕ ਟਨ ਤੋਂ ਵਧਾ ਕੇ ਸਾਲ 2030 ਦੇ ਅੰਤ ਤੱਕ 15,500 ਮੀਟ੍ਰਿਕ ਟਨ ਕਰਨ ਦਾ ਟੀਚਾ ਹੈ।

 

          ਖੇਤੀਬਾੜੀ ਮੰਤਰੀ ਨੇ ਦਸਿਆ ਕਿ ਕੁਰੂਕਸ਼ੇਤਰ ਜਿਲ੍ਹਾ ਵਿਚ ਏਕੀਕ੍ਰਿਤ ਮਧੂਮੱਖੀ ਪਾਲਣ ਵਿਕਾਸ ਕੇਂਦਰ ਰਾਮਨਗਰ ਸਥਾਪਿਤ ਕੀਤਾ ਗਿਆ ਹੈ। ਇਸ ਕੇਂਦਰ ਵਿਚ ਮਧੂਮੱਖੀ ਪਾਲਕਾਂ ਨੂੰ ਟ੍ਰੇਨਡ ਕੀਤਾ ਜਾਂਦਾ ਹੈ ਤਾਂ ਜੋ ਉਹ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ। ਉਨ੍ਹਾਂ ਨੇ ਇਹ ਵੀ ਦਸਿਆ ਕਿ ਇਸ ਕੇਂਦਰ ਤੋਂ ਸਮਾਨ ਖਰੀਦਣ 'ਤੇ ਮਧੂਮੱਖੀ ਪਾਲਕਾਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ। ਸੂਬੇ ਸਰਕਾਰ ਮਧੂਮੱਖੀ ਪਾਲਕਾਂ ਨੂੰ ਸਹੂਲਤ ਦਿੱਤੀ ਗਈ ਹੈ ਕਿ ਇੱਥੋਂ ਮਧੂ ਮੱਖੀ ਪਾਲਣ ਲਈ ਬਕਸੇ ਖਰੀਦਣ 'ਤੇ 85 ਫੀਸਦੀ ਅਤੇ ਸਮੱਗਰੀ ਖਰੀਦਣ 'ਤੇ 75 ਫੀਸਦੀ ਗ੍ਰਾਂਟ ਦੇਣ ਦਾ ਪ੍ਰਾਵਧਾਨ ਕੀਤਾ ਗਿਆ ਹੈ। ਸਾਲ 2019-20 ਤੋਂ ਸਾਲ 2023-24 ਤੱਕ ਮਧੂਮੱਖੀ ਪਾਲਕਾਂ ਦਾ 56,610 ਬਕਸੇ ਉਪਲਬਧ ਕਰਵਾਏ ਗਏ ਹਨ।

 

          ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਦੋਰਾਇਆ ਕਿ ਸੂਬਾ ਸਰਕਾਰ ਕਿਸਾਨ ਹਿਤੇਸ਼ੀ ਹੈ ਅਤੇ ਆਪਣੇ ਸੂਬੇ ਦੇ ਕਿਸਾਨਾਂ ਦੇ ਹਿੱਤ ਲਹੀ ਵੱਖ-ਵੱਖ ਭਲਾਈਕਾਰੀ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ।

Have something to say? Post your comment

 

ਪ੍ਰਚਲਿਤ ਟੈਗਸ

ਹੋਰ ਰਾਸ਼ਟਰੀ ਖ਼ਬਰਾਂ

ਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀ

ਕਮਜ਼ੋਰ ਗਲੋਬਲ ਸੰਕੇਤਾਂ ਦੇ ਵਿਚਕਾਰ ਸੈਂਸੈਕਸ, ਨਿਫਟੀ ਸ਼ੁਰੂਆਤੀ ਗਿਰਾਵਟ ਤੋਂ ਬਾਅਦ

ਸੈਂਸੈਕਸ, ਨਿਫਟੀ ਵਿੱਚ ਤੇਜ਼ੀ ਨਾਲ ਉਛਾਲ ਆਇਆ ਕਿਉਂਕਿ ਵਿਸ਼ਵਵਿਆਪੀ ਤਣਾਅ ਘੱਟ ਹੋਇਆ

ਸਰਕਾਰ ਨੇ ਜਨਗਣਨਾ-2027 ਲਈ 4 ਡਿਜੀਟਲ ਟੂਲ ਪੇਸ਼ ਕੀਤੇ, 30 ਲੱਖ ਤੋਂ ਵੱਧ ਅਧਿਕਾਰੀ ਤਾਇਨਾਤ ਕੀਤੇ ਜਾਣਗੇ

ਮੱਧ ਪੂਰਬ ਦੇ ਤਣਾਅ ਰੁਪਏ ਅਤੇ ਵਿਕਾਸ ਲਈ ਸਿਰਫ਼ ਘੱਟੋ-ਘੱਟ ਜੋਖਮ ਪੈਦਾ ਕਰ ਸਕਦੇ ਹਨ: ਰਿਪੋਰਟ

ਮੱਧ ਪੂਰਬ ਦੇ ਵਧਦੇ ਤਣਾਅ ਦੇ ਵਿਚਕਾਰ ਮਹਿੰਗਾਈ ਦੀਆਂ ਚਿੰਤਾਵਾਂ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀ

ਮੱਧ ਪੂਰਬ ਵਿੱਚ ਤਣਾਅ ਵਧਣ ਕਾਰਨ ਤੇਲ ਦੀਆਂ ਕੀਮਤਾਂ ਪ੍ਰਤੀ ਬੈਰਲ 83 ਡਾਲਰ ਤੋਂ ਪਾਰ ਹੋ ਗਈਆਂ

ਸਕਾਰਾਤਮਕ ਏਸ਼ੀਆਈ ਸੰਕੇਤਾਂ ਦੇ ਬਾਵਜੂਦ ਸ਼ੁਰੂਆਤੀ ਕਾਰੋਬਾਰ ਵਿੱਚ ਭਾਰਤੀ ਸਟਾਕ ਬਾਜ਼ਾਰਾਂ ਵਿੱਚ ਤੇਜ਼ੀ

ਭਾਰਤ ਦੀਆਂ PMI ਸੇਵਾਵਾਂ ਫਰਵਰੀ ਵਿੱਚ 58.1 'ਤੇ ਮਜ਼ਬੂਤ ​​ਰਹੀਆਂ

ਰੁਪਿਆ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਿਆ; ਮੱਧ ਪੂਰਬ ਵਿੱਚ ਵਧਦੇ ਭੂ-ਰਾਜਨੀਤਿਕ ਤਣਾਅ ਦੇ ਵਿਚਕਾਰ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ 92 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ