Friday, March 06, 2026 English हिंदी
ਤਾਜ਼ਾ ਖ਼ਬਰਾਂ
ਬੰਗਾਲ ਸਰ: ਝਾਰਖੰਡ, ਓਡੀਸ਼ਾ ਦੇ 200 ਅਧਿਕਾਰੀ ਸੋਮਵਾਰ ਤੋਂ ਨਿਆਂਇਕ ਨਿਰਣਾ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇT20 WC: 'ਬੁਮਰਾਹ ਇੱਕ ਸੁਪਰਪਾਵਰ ਹੈ ਜਿਸਦਾ ਕੋਈ ਵੀ ਕਪਤਾਨ ਸੁਪਨਾ ਦੇਖੇਗਾ,' ਡੂ ਪਲੇਸਿਸ ਕਹਿੰਦਾ ਹੈਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈਪ੍ਰਿਯੰਕਾ ਚੋਪੜਾ ਜੋਨਸ ਨੂੰ ਆਸਕਰ 2026 ਲਈ ਪੇਸ਼ਕਾਰ ਵਜੋਂ ਐਲਾਨਿਆ ਗਿਆਸੁਡਾਨ ਦੇ ਕੋਰਡੋਫਾਨ ਖੇਤਰ ਵਿੱਚ ਤੇਜ਼ ਲੜਾਈ ਨੇ ਸੰਯੁਕਤ ਰਾਸ਼ਟਰ ਦੇ ਮਾਨਵਤਾਵਾਦੀਆਂ ਨੂੰ ਚਿੰਤਤ ਕੀਤਾਹਰਸ਼ਦੀਪ ਕੌਰ ਨੇ ਸ਼ਾਹਰੁਖ, ਐਸ਼ਵਰਿਆ ਰਾਏ, ਅਭਿਸ਼ੇਕ ਬੱਚਨ ਨਾਲ 'ਸੰਗੀਤਕ ਮਹੌਲ' ਸਾਂਝਾ ਕੀਤਾਅਨੁਪਮ ਖੇਰ ਕਹਿੰਦੇ ਹਨ ਕਿ 'ਸੁਪਨੇ ਉਦੋਂ ਸਾਕਾਰ ਹੁੰਦੇ ਹਨ ਜਦੋਂ ਤੁਸੀਂ ਹਾਰ ਮੰਨਣ ਤੋਂ ਇਨਕਾਰ ਕਰਦੇ ਹੋ', ਨਾ ਕਿ ਜਦੋਂ 'ਜ਼ਿੰਦਗੀ ਆਸਾਨ ਹੁੰਦੀ ਹੈ'ਸਲਮਾਨ ਖਾਨ ਨੇ ਕਬੀਰ ਬੇਦੀ ਨੂੰ 'ਭਾਰਤ ਦਾ ਅਸਲੀ ਟਾਈਗਰ' ਕਿਹਾਦੱਖਣੀ ਕੋਰੀਆ ਨੇ ਜਨਵਰੀ ਵਿੱਚ 5ਵਾਂ ਸਭ ਤੋਂ ਵੱਡਾ ਚਾਲੂ ਖਾਤਾ ਸਰਪਲੱਸ ਦਰਜ ਕੀਤਾ: BOK

ਰਾਸ਼ਟਰੀ

ਖੇਡ ਨਰਸਰੀਆਂ ਨੂੰ ਹੋਰ ਵੱਧ ਸ਼ਸ਼ਕਤ ਬਣਾਇਆ ਜਾਵੇਗਾ, ਤਾਂ ਜੋ ਸਾਡੇ ਖਿਡਾਰੀ ਵੱਧ ਮੈਡਲ ਜਿੱਤਣ - ਖੇਡ ਮੰਤਰੀ ਗੌਰਵ ਗੌਤਮ

ਚੰਡੀਗੜ੍ਹ, 20 ਫਰਵਰੀ || TC - ਹਰਿਆਣਾ ਦੇ ਖੇਡ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਹਰਿਆਣਾ ਖੇਡਾਂ ਦਾ ਪਾਵਰ ਹਾਊਸ ਬਣ ਚੁੱਕਾ ਹੈ। ਸਾਡੇ ਖਿਡਾਰੀ ਓਲੰਪਿਕ, ਵਿਸ਼ਵ ਚੈਪੀਅਨਸ਼ਿਪ, ਏਸ਼ਿਅਨ ਤੇ ਕਾਮਨਵੈਲਥ ਖੇਡਾਂ ਵਿਚ ਹੋਰ ਵੱਧ ਮੈਡਲ ਜਿੱਤਣ ਇਸ ਲਈ ਖਿਡਾਰੀਆਂ ਨੂੰ ਹੋਰ ਵੱਧ ਖੇਡ ਸਹੂਲਤਾਂ ਮਹੁਇਆ ਕਰਾਈ ਜਾਣਗੀਆਂ। ਖੇਡ ਨਰਸਰੀਆਂ ਹੋਰ ਪ੍ਰਭਾਵੀ ਤੇ ਸ਼ਸ਼ਕਤ ਬਣਾਇਆ ਜਾਵੇਗਾ। ਇਸ ਲੜੀ ਵਿਚ ਖੇਡ ਨਰਸਰੀਆਂ ਵਿਚ ਖਿਡਾਰੀਆਂ ਦੀ ਬਾਇਓਮੈਟ੍ਰਿਕ ਨਾਲ ਹਾਜਿਰੀ ਹੋਵੇਗੀ ਅਤੇ ਹਾਜਿਰੀ ਪੂਰੀ ਹੋਣ 'ਤੇ ਯੋਗ ਖਿਡਾਰੀਆਂ ਤੱਕ ਲਾਭ ਪਹੁੰਚੇਗਾ। ਫਿਲਹਾਲ ਪੰਚਕੂਲਾ ਦੇ ਤਾਊ ਦੇਵੀਲਾਲ ਖੇਡ ਸਟੇਡੀਅਮ ਦੀ ਨਰਸਰੀ ਦੇ ਖਿਡਾਰੀਆਂ ਦੀ ਬਾਇਓਮੈਟ੍ਰਿਕ ਨਾਲ ਹਾਜਿਰੀ ਸ਼ੁਰੂ ਕਰਵਾਈ ਜਾਵੇਗੀ ਅਤੇ ਇਸ ਵਿਚ ਸਫਲਤਾ ਮਿਲਣ 'ਤੇ ਸੂਬੇ ਦੇ ਹੋਰ ਸਟੇਡੀਅਮਾਂ ਤੇ ਖੇਡ ਨਰਸਰੀ ਵਾਲੇ ਸਕੂਲਾਂ ਵਿਚ ਬਾਇਓਮੈਟ੍ਰਿਕ ਦੇ ਖਿਡਾਰੀਆਂ ਦੀ ਹਾਜਿਰੀ ਸ਼ੁਰੂ ਕੀਤੀ ਜਾਵੇਗੀ।

          ਉਹ ਅੱਜ ਇੱਥੇ ਸਿਵਲ ਸਕੱਤਰੇਤ ਵਿਚ ਖੇਡ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਹੋਈ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਖੇਡ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਖੇਡ ਵਿਭਾਗ ਵੱਲੋਂ ਖਿਡਾਰੀਆਂ ਦਾ ਇੰਸ਼ੋਰੇਂਸ ਕਰਵਾਇਆ ਜਾਵੇਗਾ, ਤਾਂ ਜੋ ਚੋਟਿਲ ਹੋਣ 'ਤੇ ਉਹ ਠੀਕ ਤਰ੍ਹਾ ਨਾਲ ਆਪਣਾ ਇਲਾਜ ਕਰਵਾ ਸਕਣ ਅਤੇ ਲਗਾਤਾਰ ਅਭਿਆਸ ਕਰ ਸੂਬੇ ਲਈ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੈਡਲ ਜਿੱਤ ਸਕਣ।

          ਉਨ੍ਹਾਂ ਨੇ ਕਿਹਾ ਕਿ ਜਿਲ੍ਹਾ ਪੱਧਰ ਦੇ ਸਟੇਡੀਅਮਾਂ ਤੇ ਬਲਾਕ ਪੱਧਰ 'ਤੇ ਬਣਾਏ ਗਏ ਰਾਜੀਵ ਗਾਂਧੀ ਖੇਡ ਸਟੇਡੀਅਮਾਂ ਨੂੰ ਵਧੀਆ ਬਣਾਇਆ ਜਾਵੇਗਾ। ਖੇਡ ਦੇ ਮੈਦਾਨਾਂ ਨੂੰ ਦਰੁਸਤ ਕੀਤਾ ਜਾਵੇਗਾ ਅਤੇ ਭਵਨਾਂ ਦੀ ਮੁਰੰਮਤ ਦਾ ਕੰਮ ਸੁਚਾਰੂ ਰੂਪ ਨਾਲ ਕਰਵਾਇਆ ਜਾਵੇਗਾ। ਇਸ ਦੇ ਲਈ ਖੇਡ ਵਿਭਾਗ ਦੀ ਇੰਜੀਨੀਅਰਿੰਗ ਵਿੰਗ ਨੂੰ ਮਜਬੂਤ ਕੀਤਾ ਜਾਵੇਗਾ। ਐਸਡੀਓ ਤੇ ਜੇਈ ਦੀ ਭਰਤੀ ਕਰਵਾਈ ਜਾਵੇਗੀ, ਤਾਂ ਜੋ ਸਟੇਡੀਅਮਾਂ ਵਿਚ ਬਨਣ ਵਾਲੇ ਮਲਟੀਪਰਪਜ ਹਾਲ ਤੇ ਹੋਰ ਭਵਨਾਂ ਦੇ ਨਿਰਮਾਣ ਵਿਚ ਦੇਰੀ ਨਾ ਆਵੇ।

          ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਸੋਨੀਪਤ ਵਿਚ ਕੁਸ਼ਤੀ ਅਤੇ ਪਾਣੀਪਤ ਵਿਚ ਬਾਕਸਿੰਗ ਦੀ ਐਕਸੀਲੈਂਸੀ ਸ਼ੁਰੂ ਕੀਤੀ ਜਾਵੇਗੀ, ਜਿਸ ਵਿਚ ਖਿਡਾਰੀਆਂ ਦੇ ਰਹਿਣ ਲਈ ਹੋਸਟਲ ਦੀ ਵਿਵਸਥਾ ਰਹੇਗੀ। ਇਸ ਨਾਲ ਖਿਡਾਰੀਆਂ ਨੂੰ ਅਭਿਆਸ ਕਰਨ ਵਿਚ ਸਹੂਲਿਅਤ ਰਹੇਗੀ।

          ਉਨ੍ਹਾਂ ਨੇ ਕਿਹਾ ਕਿ ਮਾਰਸ਼ਲ ਆਰਟਸ ਨੁੰ ਪ੍ਰੋਤਸਾਹਨ ਦੇਣ ਲਈ ਯਮੁਨਾਨਗਰ ਵਿਚ ਬੰਦਾ ਸਿੰਘ ਬਹਾਦੁਰ ਮਾਰਸ਼ਲ ਆਰਟਸ ਸਕੂਲ ਦਾ ਨਿਰਮਾਣ ਕਰਵਾਇਆ ਜਾਵੇਗਾ।

          ਖੇਡ ਮੰਤਰੀ ਸ੍ਰੀ ਗੌਰਵ ਗੌਤਮ ਨੇ ਨਿਰਦੇਸ਼ ਦਿੱਤੇ ਕਿ ਖੇਡ ਡਾਇਰੈਕਟ ਤੇ ਡਿਪਟੀ ਡਾਇਰੈਕਟਰ ਜਿਲ੍ਹਾ ਵਿਚ ਜਾ ਕੇ ਖੇਡ ਸਟੇਡੀਅਮਾਂ ਦੀ ਗਰਾਊਂਡ ਰਿਪੋਰਟ ਤਿਆਰ ਕਰਨ ਅਤੇ ਉਸੀ ਦੇ ਹਿਸਾਬ ਨਾਲ ਉੱਥੇ ਖੇਡਾਂ ਦੀ ਸਮੱਗਰੀ ਤੇ ਹੋਰ ਸਰੋਤਾਂ ਦੀ ਵਿਵਸਥਾ ਕਰਵਾਉਣ। ਇਸ ਦੇ ਖਿਡਾਰੀਆਂ ਦਾ ਅਭਿਆਸ ਕਰਵਾਉਣ ਵਿਚ ਲਾਪ੍ਰਵਾਹੀ ਵਰਤਣ ਵਾਲੇ ਖੇਡ ਕੋਚਾਂ ਦੀ ਵੀ ਸੂਚੀ ਤਿਆਰ ਕੀਤੀ ਜਾਵੇ।

          ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਪੂਰੀ ਤਿਆਰੀ ਕਰ ਕੇ ਸਾਲਾਨਾ ਖੇਡ ਕੈਲੇਂਡਰ ਬਣਾਇਆ ੧ਾਵੇ। ਜਿਸ ਵੀ ਜਿਲ੍ਹੇ ਵਿਚ ਖੇਡਾਂ ਦਾ ਪ੍ਰਬੰਧ ਕੀਤਾ ਜਾਣਾ ਹੈ ਉੱਥੇ ਇੱਕ ਮਹੀਨੇ ਪਹਿਲਾਂ ਤੋਂ ਤਿਆਰੀ ਸ਼ੁਰੂ ਕਰ ਦਿੱਤੀ ਜਾਵੇ, ਤਾਂ ਜੋ ਮੁਕਾਬਲੇ ਵਿਚ ਸ਼ਿਰਕਤ ਕਰਨ ਜਾਂ ਖਿਡਾਰੀਆਂ ਦੀ ਅਸਹੂਲਤ ਨਾ ਹੋਵੇ। ਮੀਟਿੰਗ ਵਿਚ ਜਾਣਕਾਰੀ ਦਿੱਤੀ ਗਈ ਕਿ 3 ਤੋਂ 5 ਮਾਰਚ ਨੂੰ ਪੰਚਕੂਲਾ ਵਿਚ ਰਾਜ ਪੱਧਰੀ ਯੋਗ ਮੁਕਾਬਲੇ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਵਿਚ 1000 ਤੋਂ 1500 ਖਿਡਾਰੀਆਂ ਸ਼ਿਰਕਤ ਕਰਣਗੇ।

          ਮੀਟਿੰਗ ਵਿਚ ਖੇਡ ਵਿਭਾਗ ਦੇ ਪ੍ਰਧਾਨ ਸਕੱਤਰ ਨਵਦੀਪ ਸਿੰਘ ਵਿਰਕ, ਖੇਡ ਨਿਦੇਸ਼ਕ ਰਾਜੀਵ ਵਰਮਾ ਤੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

 

ਪ੍ਰਚਲਿਤ ਟੈਗਸ

ਹੋਰ ਰਾਸ਼ਟਰੀ ਖ਼ਬਰਾਂ

ਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀ

ਕਮਜ਼ੋਰ ਗਲੋਬਲ ਸੰਕੇਤਾਂ ਦੇ ਵਿਚਕਾਰ ਸੈਂਸੈਕਸ, ਨਿਫਟੀ ਸ਼ੁਰੂਆਤੀ ਗਿਰਾਵਟ ਤੋਂ ਬਾਅਦ

ਸੈਂਸੈਕਸ, ਨਿਫਟੀ ਵਿੱਚ ਤੇਜ਼ੀ ਨਾਲ ਉਛਾਲ ਆਇਆ ਕਿਉਂਕਿ ਵਿਸ਼ਵਵਿਆਪੀ ਤਣਾਅ ਘੱਟ ਹੋਇਆ

ਸਰਕਾਰ ਨੇ ਜਨਗਣਨਾ-2027 ਲਈ 4 ਡਿਜੀਟਲ ਟੂਲ ਪੇਸ਼ ਕੀਤੇ, 30 ਲੱਖ ਤੋਂ ਵੱਧ ਅਧਿਕਾਰੀ ਤਾਇਨਾਤ ਕੀਤੇ ਜਾਣਗੇ

ਮੱਧ ਪੂਰਬ ਦੇ ਤਣਾਅ ਰੁਪਏ ਅਤੇ ਵਿਕਾਸ ਲਈ ਸਿਰਫ਼ ਘੱਟੋ-ਘੱਟ ਜੋਖਮ ਪੈਦਾ ਕਰ ਸਕਦੇ ਹਨ: ਰਿਪੋਰਟ

ਮੱਧ ਪੂਰਬ ਦੇ ਵਧਦੇ ਤਣਾਅ ਦੇ ਵਿਚਕਾਰ ਮਹਿੰਗਾਈ ਦੀਆਂ ਚਿੰਤਾਵਾਂ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀ

ਮੱਧ ਪੂਰਬ ਵਿੱਚ ਤਣਾਅ ਵਧਣ ਕਾਰਨ ਤੇਲ ਦੀਆਂ ਕੀਮਤਾਂ ਪ੍ਰਤੀ ਬੈਰਲ 83 ਡਾਲਰ ਤੋਂ ਪਾਰ ਹੋ ਗਈਆਂ

ਸਕਾਰਾਤਮਕ ਏਸ਼ੀਆਈ ਸੰਕੇਤਾਂ ਦੇ ਬਾਵਜੂਦ ਸ਼ੁਰੂਆਤੀ ਕਾਰੋਬਾਰ ਵਿੱਚ ਭਾਰਤੀ ਸਟਾਕ ਬਾਜ਼ਾਰਾਂ ਵਿੱਚ ਤੇਜ਼ੀ

ਭਾਰਤ ਦੀਆਂ PMI ਸੇਵਾਵਾਂ ਫਰਵਰੀ ਵਿੱਚ 58.1 'ਤੇ ਮਜ਼ਬੂਤ ​​ਰਹੀਆਂ

ਰੁਪਿਆ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਿਆ; ਮੱਧ ਪੂਰਬ ਵਿੱਚ ਵਧਦੇ ਭੂ-ਰਾਜਨੀਤਿਕ ਤਣਾਅ ਦੇ ਵਿਚਕਾਰ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ 92 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ