Friday, March 06, 2026 English हिंदी
ਤਾਜ਼ਾ ਖ਼ਬਰਾਂ
ਬੰਗਾਲ ਸਰ: ਝਾਰਖੰਡ, ਓਡੀਸ਼ਾ ਦੇ 200 ਅਧਿਕਾਰੀ ਸੋਮਵਾਰ ਤੋਂ ਨਿਆਂਇਕ ਨਿਰਣਾ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇT20 WC: 'ਬੁਮਰਾਹ ਇੱਕ ਸੁਪਰਪਾਵਰ ਹੈ ਜਿਸਦਾ ਕੋਈ ਵੀ ਕਪਤਾਨ ਸੁਪਨਾ ਦੇਖੇਗਾ,' ਡੂ ਪਲੇਸਿਸ ਕਹਿੰਦਾ ਹੈਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈਪ੍ਰਿਯੰਕਾ ਚੋਪੜਾ ਜੋਨਸ ਨੂੰ ਆਸਕਰ 2026 ਲਈ ਪੇਸ਼ਕਾਰ ਵਜੋਂ ਐਲਾਨਿਆ ਗਿਆਸੁਡਾਨ ਦੇ ਕੋਰਡੋਫਾਨ ਖੇਤਰ ਵਿੱਚ ਤੇਜ਼ ਲੜਾਈ ਨੇ ਸੰਯੁਕਤ ਰਾਸ਼ਟਰ ਦੇ ਮਾਨਵਤਾਵਾਦੀਆਂ ਨੂੰ ਚਿੰਤਤ ਕੀਤਾਹਰਸ਼ਦੀਪ ਕੌਰ ਨੇ ਸ਼ਾਹਰੁਖ, ਐਸ਼ਵਰਿਆ ਰਾਏ, ਅਭਿਸ਼ੇਕ ਬੱਚਨ ਨਾਲ 'ਸੰਗੀਤਕ ਮਹੌਲ' ਸਾਂਝਾ ਕੀਤਾਅਨੁਪਮ ਖੇਰ ਕਹਿੰਦੇ ਹਨ ਕਿ 'ਸੁਪਨੇ ਉਦੋਂ ਸਾਕਾਰ ਹੁੰਦੇ ਹਨ ਜਦੋਂ ਤੁਸੀਂ ਹਾਰ ਮੰਨਣ ਤੋਂ ਇਨਕਾਰ ਕਰਦੇ ਹੋ', ਨਾ ਕਿ ਜਦੋਂ 'ਜ਼ਿੰਦਗੀ ਆਸਾਨ ਹੁੰਦੀ ਹੈ'ਸਲਮਾਨ ਖਾਨ ਨੇ ਕਬੀਰ ਬੇਦੀ ਨੂੰ 'ਭਾਰਤ ਦਾ ਅਸਲੀ ਟਾਈਗਰ' ਕਿਹਾਦੱਖਣੀ ਕੋਰੀਆ ਨੇ ਜਨਵਰੀ ਵਿੱਚ 5ਵਾਂ ਸਭ ਤੋਂ ਵੱਡਾ ਚਾਲੂ ਖਾਤਾ ਸਰਪਲੱਸ ਦਰਜ ਕੀਤਾ: BOK

ਰਾਸ਼ਟਰੀ

ਹਰਿਆਣਾਵਾਸੀ ਵੀ ਖੁਸ਼ ਹਨ ਕਿ ਹਰਿਆਣਾ ਦੀ ਬੇਟੀ ਨੂੰ ਦਿੱਲੀ ਵਿਚ ਮੁੱਖ ਮੰਤਰੀ ਬਣਾਇਆ ਗਿਆ | ਅਨਿਲ ਵਿਜ

ਚੰਡੀਗੜ੍ਹ, 20 ਫਰਵਰੀ || TC - ਹਰਿਆਣਾ ਦੇ ਉਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਹਰਿਆਣਾ ਦੀ ਬੇਟੀ ਨੂੰ ਦਿੱਲੀ ਵਿਚ ਮੁੱਖ ਮੰਤਰੀ ਅਹੁਦੇ ਦੇ ਤਾਜ ਨਾਲ ਨਵਾਜਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੀ ਬੇਟੀ ਨੂੰ ਦਿੱਲੀ ਵਿਚ ਮੁੱਖ ਮੰਤਰੀ ਬਣਾਇਆ ਗਿਆ ਇਸ ਲਈ ਹਰਿਆਣਾਵਾਸੀ ਵੀ ਖੁਸ਼ ਹਨ।  ਇਸ ਤੋਂ ਪਹਿਲਾਂ ਹਰਿਆਣਾ ਦੀ ਬੇਟੀ ਸੁਸ਼ਮਾ ਸਵਰਾਜ ਜੀ ਵੀ ਦਿੱਲੀ ਦੀ ਮੁੱਖ ਮੰਤਰੀ ਰਹੀ ਹੈ ਇਸ ਦੇ ਲਈ ਮੈਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ ਨੂੰ ਮੁਬਾਰਕਬਾਦ ਦਿੰਦਾ ਹਾਂ।

          ਸ੍ਰੀ ਵਿਜ ਅੱਜ ਚੰਡੀਗੜ੍ਹ ਵਿਚ ਮੀਡੀਆ ਪਰਸਨਸ ਵੱਲੋਂ ਪੁੱਛੇ ਗਏ ਸੁਆਲਾਂ ਦਾ ਜਵਾਬ ਦੇ ਰਹੇ ਸਨ।

          ਸ੍ਰੀ ਵਿਜ ਨੇ ਕਿਹਾ ਕਿ ਦਿੱਲੀ ਵਿਚ ਪਿਛਲੇ 27 ਸਾਲਾਂ ਤੋਂ ਵਿਰੋਧੀ ਧਿਰ ਦੀ ਸਰਕਾਰਾਂ ਦੇ ਰਹਿਣ ਦੇ ਕਾਰਨ ਵਿਕਾਸ ਕੰਮਾਂ ਨੂੰ ਗ੍ਰਹਿਣ ਲੱਗਾ ਹੋਇਆ ਸੀ ਜੋ ਕਿ ਹੁਣ ਖਤਮ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ ਅਤੇ ਦਿੱਲੀ ਵਿਚ ਹੁਣ ਤੇਜੀ ਨਾਲ ਵਿਕਾਸ ਹੋਵੇਗਾ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦਿੱਲੀ ਦੀ ਮੁੱਖ ਮੰਤਰੀ ਅਤੇ ਕੈਬੀਨੇਟ ਸਾਥੀਆਂ ਰਾਹੀਂ ਦਿੱਲੀ ਨੂੰ ਵਿਕਾਸ ਵਿਚ ਅਵੱਲ ਕਰਨ ਦਾ ਕੰਮ ਕੀਤਾ ਜਾਵੇਗਾ।

          ਦਿੱਲੀ ਦੇ ਵਿਕਾਸ ਨੂੰ ਲੈ ਕੇ ਪੁੱਛੇ ਗਏ ਇੱਕ ਸੁਆਲ ਦੇ ਜਵਾਬ ਵਿਚ ਸ੍ਰੀ ਵਿਜ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਸ੍ਰੀ ਮੋਦੀ ਦੀ ਨੀਤੀਆਂ ਅਤੇ ਵਿਕਾਸ ਦੇ ਕੰਮਾਂ ਦੇ ਕਾਰਨ ਲਗਭਗ ਪੂਰੇ ਦੇਸ਼ ਵਿਚ ਅੱਜ ਭਾਰਤੀ ਜਨਤਾ ਪਾਰਟੀ ਦੀ ਸਰਕਾਰਾਂ ਬਣ ਚੁੱਕੀਆਂ ਹਨ। ਉਨ੍ਹਾਂ ਨੇ ਉਮੰਗ ਭਰੇ ਸ਼ਬਦਾਂ ਵਿਚ ਕਿਹਾ ਕਿ ਚੇਕਰ ਦੇਸ਼ ਦਾ ਨਕਸ਼ਾ ਵੀ ਦੇਖਿਆ ਜਾਵੇ ਤਾਂ ਸਾਰਾ ਭਗਵਾ ਨਜਰ ਆਉਂਦਾ ਹੈ ਅਤੇ ਮੈਨੁੰ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿਚ ਸਮੂਚੇ ਦੇਸ਼ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ।

          ਹਰਿਆਣਾ ਦੇ ਨਿਗਮ ਚੋਣ ਨੂੰ ਲੈ ਕੇ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਚੋਣ ਨੂੰ ਲੈ ਕੇ ਪਹਿਲਾਂ ਹੀ ਕੁੱਝ ਲੋਕ ਰੋਣਾ ਸ਼ੁਰੂ ਕਰ ਦਿੰਦੇ ਹਨ ਅਤੇ ਉਹੀ ਆਦਤ ਕਾਂਗਰਸ ਦੀ ਹੈ। ਉਨ੍ਹਾਂ ਨੇ ਕਿਹਾ ਕਿ ਨਗਰ ਨਿਗਮ, ਨਗਰ ਪਰਿਸ਼ਦ ਅਤੇ ਨਗਰ ਪਾਲਿਕਾ ਦੇ ਚੋਣ ਵਿਚ ਕਾਂਗਰਸ ਨੂੰ ਕਰਾਰੀ ਹਾਰ ਮਿਲਣ ਜਾ ਰਹੀ ਹੈ ਇਹ ਕਾਂਗਰਸ ਨੂੰ ਪਤਾ ਵੀ ਹੈ ਇਸ ਲਈ ਕਾਂਗਰਸ ਵਾਲੇ ਇਸ ਦੀ ਭੁਮਿਕਾ ਪਹਿਲਾਂ ਹੀ ਬਣਾ ਰਹੇ ਹਨ।

          ਅਮੇਰਿਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੁੰ ਮਾਨਸਿਕ ਰੂਪ ਨਾਲ ਉਭਾਰਣ ਲਈ ਕੀਤੇ ਜਾਣ ਵਾਲੇ ਮੁਹਿੰਮ ਨੂੰ ਲੈ ਕੇ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿਉਂਕਿ ਡਿਪੋਰਟ ਹੋਏ ਲੋਕਾਂ ਨੂੰ ਕਸ਼ਟ ਹੋਇਆ ਹੈ ਕਿਉਂਕਿ ਉਹ ਭਾਰਤੀ ਹੀ ਹਨ ਅਤੇ ਇਹ ਭਾਰਤੀਆਂ ਦੇ ਸੁੱਖ ਦੁੱਖ ਵਿਚ ਕਰਨਾ ਚੰਗੀ ਗੱਲ ਹੈ।

          ਡਿਪੋਰਟ ਹੋਣ ਵਾਲੇ ਲਕੋਾਂ ਲਈ ਹਰਿਆਣਾ ਵੱਲੋਂ ਕੀਤੇ ਜਾਣ ਵਾਲੀ ਪਹਿਲ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਹਾਲਾਂਕਿ ਇਹ ਮੇਰੇ ਵਿਭਾਗ ਨਾਲ ਸਬੰਧਿਤ ਕੰਮ ਨਹੀਂ ਹੈ ਪਰ ਜੇਕਰ ਹੋਰ ਡਿਪਾਰਟਮੈਂਟ ਉਨ੍ਹਾਂ ਤੋਂ ਕੋਈ ਸਹਿਯੋਗ ਚਾਹੁੰਦੇ ਹਨ ਤਾਂ ਸਾਡੇ ਵੱਲੋਂ ਇੱਕ ਬਿਹਤਰੀਨ ਬੱਸ ਡਿਪੋਰਟ ਹੋਏ ਲੋਕਾਂ ਨੂੰ ਲਿਆਉਣ ਲਈ ਭੇਜੀ ਜਾਵੇਗੀ। ਇਸ ਤੋਂ ਇਲਾਵਾ, ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਬੱਸ ਦੇ ਨਾਲ ਫੂਡ ਦੇ ਪੇਕੇਟ ਵੀ ਭੇਜੇ ਜਾਣਗੇ।

Have something to say? Post your comment

 

ਪ੍ਰਚਲਿਤ ਟੈਗਸ

ਹੋਰ ਰਾਸ਼ਟਰੀ ਖ਼ਬਰਾਂ

ਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀ

ਕਮਜ਼ੋਰ ਗਲੋਬਲ ਸੰਕੇਤਾਂ ਦੇ ਵਿਚਕਾਰ ਸੈਂਸੈਕਸ, ਨਿਫਟੀ ਸ਼ੁਰੂਆਤੀ ਗਿਰਾਵਟ ਤੋਂ ਬਾਅਦ

ਸੈਂਸੈਕਸ, ਨਿਫਟੀ ਵਿੱਚ ਤੇਜ਼ੀ ਨਾਲ ਉਛਾਲ ਆਇਆ ਕਿਉਂਕਿ ਵਿਸ਼ਵਵਿਆਪੀ ਤਣਾਅ ਘੱਟ ਹੋਇਆ

ਸਰਕਾਰ ਨੇ ਜਨਗਣਨਾ-2027 ਲਈ 4 ਡਿਜੀਟਲ ਟੂਲ ਪੇਸ਼ ਕੀਤੇ, 30 ਲੱਖ ਤੋਂ ਵੱਧ ਅਧਿਕਾਰੀ ਤਾਇਨਾਤ ਕੀਤੇ ਜਾਣਗੇ

ਮੱਧ ਪੂਰਬ ਦੇ ਤਣਾਅ ਰੁਪਏ ਅਤੇ ਵਿਕਾਸ ਲਈ ਸਿਰਫ਼ ਘੱਟੋ-ਘੱਟ ਜੋਖਮ ਪੈਦਾ ਕਰ ਸਕਦੇ ਹਨ: ਰਿਪੋਰਟ

ਮੱਧ ਪੂਰਬ ਦੇ ਵਧਦੇ ਤਣਾਅ ਦੇ ਵਿਚਕਾਰ ਮਹਿੰਗਾਈ ਦੀਆਂ ਚਿੰਤਾਵਾਂ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀ

ਮੱਧ ਪੂਰਬ ਵਿੱਚ ਤਣਾਅ ਵਧਣ ਕਾਰਨ ਤੇਲ ਦੀਆਂ ਕੀਮਤਾਂ ਪ੍ਰਤੀ ਬੈਰਲ 83 ਡਾਲਰ ਤੋਂ ਪਾਰ ਹੋ ਗਈਆਂ

ਸਕਾਰਾਤਮਕ ਏਸ਼ੀਆਈ ਸੰਕੇਤਾਂ ਦੇ ਬਾਵਜੂਦ ਸ਼ੁਰੂਆਤੀ ਕਾਰੋਬਾਰ ਵਿੱਚ ਭਾਰਤੀ ਸਟਾਕ ਬਾਜ਼ਾਰਾਂ ਵਿੱਚ ਤੇਜ਼ੀ

ਭਾਰਤ ਦੀਆਂ PMI ਸੇਵਾਵਾਂ ਫਰਵਰੀ ਵਿੱਚ 58.1 'ਤੇ ਮਜ਼ਬੂਤ ​​ਰਹੀਆਂ

ਰੁਪਿਆ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਿਆ; ਮੱਧ ਪੂਰਬ ਵਿੱਚ ਵਧਦੇ ਭੂ-ਰਾਜਨੀਤਿਕ ਤਣਾਅ ਦੇ ਵਿਚਕਾਰ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ 92 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ