Tuesday, December 23, 2025 English हिंदी
ਤਾਜ਼ਾ ਖ਼ਬਰਾਂ
ਕਾਂਗਰਸ ਨੇ 29 ਨਗਰ ਨਿਗਮਾਂ ਲਈ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀਭਾਜਪਾ ਨੇ ਸਿੱਖ ਮਰਿਆਦਾਵਾਂ ਦਾ ਕੀਤਾ ਅਪਮਾਨ, ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦੇ 'ਕਾਰਟੂਨ' ਬਣਾ ਕੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਪਹੁੰਚਾਈ ਠੇਸ- ਕੁਲਦੀਪ ਧਾਲੀਵਾਲਆਪ ਸੰਸਦ ਮੈਂਬਰ ਨੇ ਭਾਜਪਾ ਦੀ ਸੋਸ਼ਲ ਮੀਡੀਆ ਪੋਸਟ ਦੀ ਸਖ਼ਤ ਨਿੰਦਾ ਕੀਤੀWHO ਨੇ ਐਡਵਾਂਸਡ HIV ਬਿਮਾਰੀ ਦੀ ਪਛਾਣ ਕਰਨ ਲਈ CD4 ਟੈਸਟਿੰਗ ਦੀ ਜ਼ੋਰਦਾਰ ਸਿਫਾਰਸ਼ ਕੀਤੀ ਹੈਗੂਗਲ ਨੇ ਭਾਰਤ ਵਿੱਚ ਐਂਡਰਾਇਡ ਐਮਰਜੈਂਸੀ ਲੋਕੇਸ਼ਨ ਸੇਵਾ ਨੂੰ ਸਰਗਰਮ ਕੀਤਾED ਨੇ 400 ਕਰੋੜ ਰੁਪਏ ਦੇ ਗੈਰ-ਕਾਨੂੰਨੀ 'ਡੱਬਾ' ਵਪਾਰ, ਦੁਬਈ ਲਿੰਕਾਂ ਨਾਲ ਸੱਟੇਬਾਜ਼ੀ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀਪਟਨਾ: ਭਾਰੀ ਠੰਢ ਕਾਰਨ 8ਵੀਂ ਜਮਾਤ ਤੱਕ ਦੀਆਂ ਅਕਾਦਮਿਕ ਗਤੀਵਿਧੀਆਂ 26 ਦਸੰਬਰ ਤੱਕ ਮੁਅੱਤਲਈਡੀ ਨੇ ਛੱਤੀਸਗੜ੍ਹ ਸ਼ਰਾਬ ਘੁਟਾਲੇ ਵਿੱਚ ਸੇਵਾਮੁਕਤ ਆਈਏਐਸ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾਮੀਸ਼ੋ ਦੇ ਸ਼ੇਅਰ 3 ਵਪਾਰਕ ਸੈਸ਼ਨਾਂ ਵਿੱਚ ਲਗਭਗ 24 ਪ੍ਰਤੀਸ਼ਤ ਹੇਠਾਂ ਆਏਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜੰਗਲੀ ਖੇਤਰ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ

ਰਾਜਨੀਤੀ

ਭਾਜਪਾ ਨੇ ਸਿੱਖ ਮਰਿਆਦਾਵਾਂ ਦਾ ਕੀਤਾ ਅਪਮਾਨ, ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦੇ 'ਕਾਰਟੂਨ' ਬਣਾ ਕੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਪਹੁੰਚਾਈ ਠੇਸ- ਕੁਲਦੀਪ ਧਾਲੀਵਾਲ

ਚੰਡੀਗੜ੍ਹ, 23 ਦਸੰਬਰ

 

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ, ਪੰਜਾਬੀ ਸੱਭਿਆਚਾਰ ਅਤੇ ਇੱਥੋਂ ਦੀ ਮਹਾਨ ਵਿਰਾਸਤ ਪ੍ਰਤੀ ਭਾਜਪਾ ਦੀ ਨਫ਼ਰਤ ਇੱਕ ਵਾਰ ਫਿਰ ਸਭ ਦੇ ਸਾਹਮਣੇ ਆ ਗਈ ਹੈ।

 

ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਭਾਜਪਾ ਸਮੇਂ-ਸਮੇਂ 'ਤੇ ਆਪਣੀਆਂ ਹਰਕਤਾਂ ਨਾਲ ਇਹ ਸਾਬਤ ਕਰਦੀ ਰਹੀ ਹੈ ਕਿ ਉਸ ਦੇ ਮਨ ਵਿੱਚ ਪੰਜਾਬ ਦੀ ਹੋਂਦ ਪ੍ਰਤੀ ਰੱਤੀ ਭਰ ਵੀ ਸਤਿਕਾਰ ਨਹੀਂ ਹੈ।

 

ਉਨ੍ਹਾਂ ਕਿਹਾ ਕਿ ਇਸ ਵਾਰ ਭਾਜਪਾ ਨੇ ਨੀਚਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਇੱਕ ਪਾਸੇ ਜਿੱਥੇ ਪੂਰਾ ਵਿਸ਼ਵ 'ਸ਼ਹੀਦੀ ਸਪਤਾਹ' ਦੇ ਅਧਿਆਤਮਿਕ ਮਾਹੌਲ ਵਿੱਚ ਲੀਨ ਹੈ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰ ਰਿਹਾ ਹੈ, ਦੂਜੇ ਪਾਸੇ ਭਾਜਪਾ ਨੇ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੇ 'ਕਾਰਟੂਨ' ਬਣਾ ਕੇ ਇੱਕ ਸ਼ਰਮਨਾਕ ਪੋਸਟਰ ਜਾਰੀ ਕੀਤਾ ਹੈ। ਸਿੱਖ ਧਰਮ ਦੀ ਮਰਿਆਦਾ ਵਿੱਚ ਗੁਰੂਆਂ ਦਾ ਚਿੱਤਰਣ ਜਾਂ ਕਾਰਟੂਨ ਬਣਾਉਣਾ ਪੂਰੀ ਤਰ੍ਹਾਂ ਵਰਜਿਤ ਹੈ।

 

ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਦੀ ਇਸ ਘਟੀਆ ਹਰਕਤ ਨੇ ਨਾ ਸਿਰਫ਼ ਸਿੱਖ ਸਿਧਾਂਤਾਂ ਦੀ ਉਲੰਘਣਾ ਕੀਤੀ ਹੈ, ਸਗੋਂ ਦੁਨੀਆ ਭਰ ਦੇ ਸਿੱਖਾਂ ਅਤੇ ਪੰਜਾਬੀਆਂ ਦੀ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਇਸ ਪੋਸਟਰ ਦੇ ਸਾਹਮਣੇ ਆਉਣ ਤੋਂ ਬਾਅਦ ਹਰ ਪੰਜਾਬੀ ਦੇ ਮਨ ਵਿੱਚ ਭਾਰੀ ਰੋਸ ਅਤੇ ਗੁੱਸਾ ਹੈ। ਭਾਜਪਾ ਨੇ ਜਾਣਬੁੱਝ ਕੇ ਅਜਿਹੇ ਪਵਿੱਤਰ ਸਮੇਂ 'ਤੇ ਇਹ ਵਿਵਾਦ ਖੜ੍ਹਾ ਕੀਤਾ ਹੈ ਤਾਂ ਜੋ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰੇ ਨੂੰ ਨੁਕਸਾਨ ਪਹੁੰਚਾਇਆ ਜਾ ਸਕੇ।

 

ਧਾਲੀਵਾਲ ਨੇ ਇਸ ਸੰਵੇਦਨਸ਼ੀਲ ਮੁੱਦੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਅਤੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪ 'ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗਾ ਅਤੇ ਹੈਰਾਨੀਜਨਕ ਹੈ ਕਿ ਜਿਸ ਸਮੇਂ ਭਾਜਪਾ ਵੱਲੋਂ ਇਹ ਅਪਮਾਨਜਨਕ ਪੋਸਟਰ ਜਾਰੀ ਕੀਤਾ ਗਿਆ, ਉਸੇ ਵੇਲੇ ਐਸ.ਜੀ.ਪੀ.ਸੀ ਨੂੰ ਇਸ ਦਾ ਸਖ਼ਤ ਵਿਰੋਧ ਕਰਨਾ ਚਾਹੀਦਾ ਸੀ, ਪਰ ਸਿਆਸੀ ਮਿਲੀਭੁਗਤ ਕਾਰਨ ਅਜੇ ਤੱਕ ਉਨ੍ਹਾਂ ਵੱਲੋਂ ਕੋਈ ਠੋਸ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।

 

ਆਮ ਆਦਮੀ ਪਾਰਟੀ ਭਾਜਪਾ ਦੀ ਇਸ ਸ਼ਰਮਨਾਕ ਅਤੇ ਨਿੰਦਣਯੋਗ ਹਰਕਤ ਦੀ ਨਿੰਦਾ ਕਰਦੀ ਹੈ। ਧਾਲੀਵਾਲ ਨੇ ਮੰਗ ਕੀਤੀ ਕਿ ਭਾਜਪਾ ਦੀ ਪੂਰੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਆਪਣੀ ਇਸ ਗਲਤੀ ਲਈ ਤੁਰੰਤ ਅਤੇ ਬਿਨਾਂ ਕਿਸੇ ਸ਼ਰਤ ਦੇ ਦੁਨੀਆ ਭਰ ਦੇ ਸਿੱਖਾਂ ਤੋਂ ਜਨਤਕ ਤੌਰ 'ਤੇ ਮੁਆਫੀ ਮੰਗੇ।

 

ਧਾਲੀਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਐਸ.ਜੀ.ਪੀ.ਸੀ ਨੂੰ ਵੀ ਅਪੀਲ ਕੀਤੀ ਕਿ ਉਹ ਭਾਜਪਾ ਦੀ ਇਸ ਮਰਿਆਦਾ ਵਿਰੋਧੀ ਹਰਕਤ ਦਾ ਸਖ਼ਤ ਨੋਟਿਸ ਲੈਣ। ਉਨ੍ਹਾਂ ਮੰਗ ਕੀਤੀ ਕਿ ਸਿੱਖਾਂ ਦੀਆਂ ਸਰਵਉੱਚ ਧਾਰਮਿਕ ਸੰਸਥਾਵਾਂ ਇਸ ਮਾਮਲੇ ਵਿੱਚ ਮੂਕ ਦਰਸ਼ਕ ਨਾ ਬਣਨ ਅਤੇ ਭਾਜਪਾ ਖ਼ਿਲਾਫ਼ ਤੁਰੰਤ ਸਖ਼ਤ ਧਾਰਮਿਕ ਅਤੇ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਤਾਂ ਜੋ ਭਵਿੱਖ ਵਿੱਚ ਕੋਈ ਵੀ ਸਾਡੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਦੀ ਜੁਰਅਤ ਨਾ ਕਰ ਸਕੇ।

Have something to say? Post your comment

ਪ੍ਰਚਲਿਤ ਟੈਗਸ

ਹੋਰ ਰਾਜਨੀਤੀ ਖ਼ਬਰਾਂ

ਕਾਂਗਰਸ ਨੇ 29 ਨਗਰ ਨਿਗਮਾਂ ਲਈ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ

ਆਪ ਸੰਸਦ ਮੈਂਬਰ ਨੇ ਭਾਜਪਾ ਦੀ ਸੋਸ਼ਲ ਮੀਡੀਆ ਪੋਸਟ ਦੀ ਸਖ਼ਤ ਨਿੰਦਾ ਕੀਤੀ

ਬੰਗਾਲ ਵਿੱਚ SIR: ਹਰੇਕ ERO 27 ਦਸੰਬਰ ਤੋਂ ਵੋਟਰ ਸੂਚੀ ਦੇ ਖਰੜੇ ਲਈ ਰੋਜ਼ਾਨਾ 150 ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰੇਗਾ

ਬੰਗਾਲ SIR: ਪ੍ਰੋਜਨੀ ਮੈਪਿੰਗ ਵਿੱਚ ਬੰਗਲਾਦੇਸ਼ ਦੇ 3 ਸਰਹੱਦੀ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਸ਼ੱਕੀ ਵੋਟਰ ਮਿਲੇ ਹਨ।

ਮੱਧ ਪ੍ਰਦੇਸ਼ ਵਿੱਚ SIR: ECI ਵੱਲੋਂ ਕੱਲ੍ਹ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ

ਬੰਗਾਲ SIR ਸੁਣਵਾਈ ਸੈਸ਼ਨ: ECI ਵਿਅਕਤੀਗਤ ਵਿਦਿਅਕ ਸੰਸਥਾਵਾਂ ਦੁਆਰਾ ਜਾਰੀ ਕੀਤੇ ਗਏ ਸਰਟੀਫਿਕੇਟਾਂ 'ਤੇ ਵਿਚਾਰ ਨਹੀਂ ਕਰੇਗਾ

ਪੰਜਾਬ ਸਰਕਾਰ ਹਵਾਬਾਜ਼ੀ ਈਕੋ-ਸਿਸਟਮ ਬਣਾ ਰਹੀ ਹੈ, ਜੋ ਨੌਕਰੀ ਲੱਭਣ ਵਾਲੇ ਨਹੀਂ, ਨੌਕਰੀ ਦੇਣ ਵਾਲੇ ਨੌਜਵਾਨ ਪੈਦਾ ਕਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਮਨਰੇਗਾ ਉੱਤੇ ਬੁਲਡੋਜ਼ਰ’: ਸੋਨੀਆ ਗਾਂਧੀ ਨੇ ਜੀਆਰਏਐਮ ਜੀ ਬਿੱਲ ਨੂੰ ਲੈ ਕੇ ਮੋਦੀ ਸਰਕਾਰ ‘ਤੇ ਹਮਲਾ ਕੀਤਾ

ਬੰਗਾਲ ਸਰ: ਸੀਈਓ ਦਫ਼ਤਰ ਨੇ ਸੁਣਵਾਈ ਸੈਸ਼ਨਾਂ ਵਿੱਚ ਹੋਰ ਸਹਾਇਤਾ ਲਈ ਚੋਣ ਕਮਿਸ਼ਨ ਤੋਂ ਇਜਾਜ਼ਤ ਮੰਗੀ

ਪੰਜਾਬ ਜਨਵਰੀ ਵਿੱਚ ਜੀਆਰਏਐਮਜੀ ਬਿੱਲ ਵਿਰੁੱਧ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾਏਗਾ