Friday, January 09, 2026 English हिंदी
ਤਾਜ਼ਾ ਖ਼ਬਰਾਂ
ਸੁਨੀਲ ਸ਼ੈੱਟੀ ਨੇ ਫਰਾਹ ਖਾਨ ਨੂੰ ਜਨਮਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ: ਕੋਈ ਫਿਲਟਰ ਨਹੀਂ, ਕੋਈ ਦਿਖਾਵਾ ਨਹੀਂਦਸੰਬਰ ਵਿੱਚ SIP ਇਨਫਲੋ 31,002 ਕਰੋੜ ਰੁਪਏ ਦੇ ਨਵੇਂ ਰਿਕਾਰਡ ਉੱਚ ਪੱਧਰ 'ਤੇ: AMFI ਡੇਟਾਤੇਲੰਗਾਨਾ ਵਿੱਚ ਟਰੱਕ ਅਤੇ ਸੀਮਿੰਟ ਟੈਂਕਰ ਦੀ ਟੱਕਰ ਵਿੱਚ ਬਿਹਾਰ ਦੇ ਤਿੰਨ ਮਜ਼ਦੂਰਾਂ ਦੀ ਮੌਤNSE, IGX ਇੰਡੀਅਨ ਨੈਚੁਰਲ ਗੈਸ ਫਿਊਚਰਜ਼ ਕੰਟਰੈਕਟ ਸ਼ੁਰੂ ਕਰਨ ਲਈ ਸਹਿਯੋਗ ਕਰ ਰਹੇ ਹਨਇੰਦੌਰ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤਰਣਦੀਪ ਹੁੱਡਾ: ਮੇਰੇ ਲਈ, ਭਾਸ਼ਾ ਅਤੇ ਸੱਭਿਆਚਾਰ ਸੀਮਾਵਾਂ ਨਹੀਂ ਹਨਵੋਡਾਫੋਨ ਆਈਡੀਆ ਨੇ 2041 ਤੱਕ ਪੜਾਅਵਾਰ ਕਿਸ਼ਤਾਂ ਵਿੱਚ ਬਕਾਇਆ ਭੁਗਤਾਨ ਕਰਨ ਲਈ AGR ਰਾਹਤ ਦੀ ਪੁਸ਼ਟੀ ਕੀਤੀ ਹੈ।ਸ਼੍ਰੀਨਗਰ ਸੀਜ਼ਨ ਦੀ ਸਭ ਤੋਂ ਠੰਢੀ ਰਾਤ -6 'ਤੇ ਜੰਮ ਗਿਆ ਕਿਉਂਕਿ ਕਸ਼ਮੀਰ ਦੇ ਮੈਦਾਨੀ ਇਲਾਕਿਆਂ ਤੋਂ ਬਰਫ਼ਬਾਰੀ ਦੂਰ ਹੋ ਗਈ।ਵਾਵਰਿੰਕਾ, ਥੌਮਸਨ, ਓ'ਕੌਨੇਲ ਨੂੰ ਆਸਟ੍ਰੇਲੀਅਨ ਓਪਨ ਵਾਈਲਡਕਾਰਡ ਮਿਲੇਦਿੱਲੀ ਪੁਲਿਸ ਨੇ ਤੁਰਕਮਾਨ ਗੇਟ ਪੱਥਰਬਾਜ਼ੀ ਮਾਮਲੇ ਵਿੱਚ ਇੱਕ ਹੋਰ ਨੂੰ ਗ੍ਰਿਫ਼ਤਾਰ ਕੀਤਾ, ਕੁੱਲ 12 ਗ੍ਰਿਫ਼ਤਾਰੀਆਂ

ਰਾਜਨੀਤੀ

ਕਾਬਜ਼ ਧਿਰ ਦੱਸੇ ਕਿ ਦੋਸ਼ੀਆਂ ਨੂੰ ਬਚਾਉਣ ਵਿੱਚ ਕਿਸ ਦਾ ਹੱਥ’ ਹੈ: ਸੰਧਵਾਂ

ਚੰਡੀਗੜ੍ਹ, 8 ਜਨਵਰੀ, 2026

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਸਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) 'ਤੇ ਕਾਬਜ਼ ਧਿਰ ਨੂੰ ਘੇਰਦੀਆਂ ਕਿਹਾ ਕਿ ਇੱਕ ਪਾਸੇ ਕਾਬਜ਼ ਧਿਰ ਦਾਅਵਾ ਕਰ ਰਹੀ ਹੈ ਕਿ ਈਸ਼ਰ ਸਿੰਘ ਕਮੇਟੀ ਅਤੇ ਅੰਤ੍ਰਿੰਗ ਕਮੇਟੀ ਨੇ ਦੋਸ਼ੀਆਂ ਖ਼ਿਲਾਫ਼ ਸਪਸ਼ਟ ਕਾਰਵਾਈ ਦੀ ਸਿਫ਼ਾਰਸ਼ ਕੀਤੀ ਸੀ, ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਉਹ ਸਿਫ਼ਾਰਸ਼ਾਂ ਅੱਜ ਤੱਕ ਲਾਗੂ ਕਿਉਂ ਨਹੀਂ ਹੋਈਆਂ? ਕੀ ਇਹ ਮੰਨ ਲਿਆ ਜਾਵੇ ਕਿ ਕਾਰਵਾਈ ਨਾ ਕਰਨਾ ਹੀ ਦੋਸ਼ੀਆਂ ਨੂੰ ਸੁਰੱਖਿਅਤ ਰਸਤਾ ਦੇਣ ਦੀ ਸਿਆਸੀ ਸਾਜ਼ਿਸ਼ ਸੀ?

ਸੰਧਵਾਂ ਨੇ ਤਿੱਖਾ ਹਮਲਾ ਕਰਦਿਆਂ ਪੁੱਛਿਆ ਕਿ ਕੀ ਦੋਸ਼ੀ ਇੰਨੇ ਪ੍ਰਭਾਵਸ਼ਾਲੀ ਸਨ ਜਾਂ ਅਪਣੇ ਹੀ ਘੇਰੇ ਵਿਚੋਂ ਸਨ ਕਿ ਉਨ੍ਹਾਂ ਨੂੰ ਸਜ਼ਾ ਦੇਣ ਦੀ ਬਜਾਏ ਪੰਥਕ ਮਰਿਆਦਾ ਨੂੰ ਛਿੱਕੇ 'ਤੇ ਟੰਗ ਦਿੱਤਾ ਗਿਆ? ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਮਰਿਆਦਾ ਨਾਲੋਂ ਸਿਆਸੀ ਮੁਫ਼ਾਦਾਂ ਨੂੰ ਉੱਪਰ ਰੱਖਿਆ ਗਿਆ ਹੈ। ਜੇਕਰ ਰਿਪੋਰਟਾਂ ਵਿੱਚ ਸਭ ਕੁਝ ਸਾਫ਼ ਸੀ, ਤਾਂ ਸੱਚ ਨੂੰ ਜਾਣਬੁੱਝ ਕੇ ਸੰਗਤ ਤੋਂ ਲੁਕਾਉਣ ਪਿੱਛੇ ਕਿਹੜੀ ਮਜਬੂਰੀ ਸੀ? ਇਹ ਚੁੱਪ ਸਿੱਧੇ ਤੌਰ ’ਤੇ ਗੁਨਾਹਗਾਰਾਂ ਦੀ ਪਿੱਠ ਥਾਪੜਨ ਦੇ ਬਰਾਬਰ ਹੈ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਜਾਂਚ ਕਮੇਟੀਆਂ ਦੀਆਂ ਰਿਪੋਰਟਾਂ ਸਹੀ ਸਨ, ਤਾਂ ਉਹਨਾਂ ’ਤੇ ਅਮਲ ਨਾ ਕਰਨਾ ਇੱਕ ਗੰਭੀਰ ਪੰਥਕ ਅਪਰਾਧ ਹੈ ਜਿਸ ਲਈ ਮੌਜੂਦਾ ਐਸਜੀਪੀਸੀ ਆਗੂ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਅਤੇ ਜੇਕਰ ਉਹ ਰਿਪੋਰਟਾਂ ਗਲਤ ਸਨ, ਤਾਂ ਅੱਜ ਤੱਕ ਸਿੱਖ ਜਗਤ ਨੂੰ ਅਸਲੀ ਸੱਚ ਤੋਂ ਵਾਂਝਾ ਕਿਉਂ ਰੱਖਿਆ ਗਿਆ? ਐਸਜੀਪੀਸੀ ਦੀ ਇਸ ਦੋਹਰੀ ਨੀਤੀ ਨੇ ਸੰਸਥਾ ਦੀ ਭਰੋਸੇਯੋਗਤਾ ਨੂੰ ਭਾਰੀ ਸੱਟ ਮਾਰੀ ਹੈ, ਜਿਸ ਦਾ ਜਵਾਬ ਸੰਗਤ ਨੂੰ ਦੇਣਾ ਹੀ ਪਵੇਗਾ।

ਸੰਧਵਾਂ ਨੇ ਸਪਸ਼ਟ ਕੀਤਾ ਕਿ ਅੱਜ ਸਿੱਖ ਕੌਮ ਨੂੰ ਇਹ ਜਾਣਨ ਦਾ ਪੂਰਾ ਹੱਕ ਹੈ ਕਿ ਉਹ ਕਿਹੜੀਆਂ ਤਾਕਤਾਂ ਸਨ ਜਿਨ੍ਹਾਂ ਨੇ ਇਨਸਾਫ਼ ਦੇ ਰਾਹ ਵਿੱਚ ਰੋੜਾ ਅਟਕਾਇਆ। ਸਵਾਲ ਸਿਰਫ਼ ਸਿਫ਼ਾਰਸ਼ਾਂ ਬਣਾਉਣ ਵਾਲਿਆਂ ਦਾ ਨਹੀਂ, ਸਗੋਂ ਉਨ੍ਹਾਂ ਨੂੰ ਰੋਕਣ ਵਾਲੇ ਹੱਥਾਂ’ ਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪਵਿੱਤਰ ਸਰੂਪਾਂ ਦੀ ਬੇਅਦਬੀ ਅਤੇ ਲਾਪਰਵਾਹੀ ਦੇ ਮਾਮਲੇ ਵਿੱਚ ਚੁੱਪ ਰਹਿਣ ਵਾਲੇ ਅਤੇ ਦੋਸ਼ੀਆਂ ਨੂੰ ਪਨਾਹ ਦੇਣ ਵਾਲੇ ਇਤਿਹਾਸ ਦੇ ਕਟਹਿਰੇ ਵਿੱਚ ਹਮੇਸ਼ਾ ਗੁਨਾਹਗਾਰ ਰਹਿਣਗੇ।

Have something to say? Post your comment

ਪ੍ਰਚਲਿਤ ਟੈਗਸ

ਹੋਰ ਰਾਜਨੀਤੀ ਖ਼ਬਰਾਂ

ਆਈ-ਪੀਏਸੀ ਛਾਪਿਆਂ 'ਤੇ ਮੁੱਖ ਮੰਤਰੀ ਮਮਤਾ ਦੇ ਦਾਅਵਿਆਂ ਦਾ ਜਵਾਬ ਦਿੰਦੇ ਹੋਏ ਈਡੀ ਨੇ ਕਲਕੱਤਾ ਹਾਈ ਕੋਰਟ ਦਾ ਰੁਖ਼ ਕੀਤਾ

ਇਕਜੁਟ ਹੋ ਕੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟੇਗਾ ਪੰਜਾਬ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕੀਤੀ ਦੂਜੇ ਪੜਾਅ ਦੀ ਸ਼ੁਰੂਆਤ

ਈਸੀਆਈ ਨੇ ਆਈਆਈਸੀਡੀਈਐਮ 2026 ਤੋਂ ਪਹਿਲਾਂ ਸੀਈਓਜ਼ ਦੀ ਕਾਨਫਰੰਸ ਕਰਵਾਈ

ਬੰਗਾਲ ਚੋਣਾਂ: ਸੀਏਪੀਐਫ ਦੀ ਤਾਇਨਾਤੀ ਰਾਜ ਪੁਲਿਸ ਵੰਡ ਦੇ ਹਿਸਾਬ ਨਾਲ ਨਿਰਧਾਰਤ ਕੀਤੀ ਜਾਵੇਗੀ

ਗੁਜਰਾਤ ਨੇ ਜਨਗਣਨਾ 2027 ਤੋਂ ਪਹਿਲਾਂ ਰਾਜ-ਪੱਧਰੀ ਜਨਗਣਨਾ ਤਾਲਮੇਲ ਕਮੇਟੀ ਦੀ ਪਹਿਲੀ ਮੀਟਿੰਗ ਕੀਤੀ

ਜਸਟਿਸ ਸੰਗਮ ਕੁਮਾਰ ਸਾਹੂ ਨੇ ਪਟਨਾ ਹਾਈ ਕੋਰਟ ਦੇ 47ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ

ਬੰਗਾਲ ਐਸਆਈਆਰ: ਈਸੀਆਈ ਨੇ ਪ੍ਰਵਾਸੀ ਕਾਮਿਆਂ, ਸੁਣਵਾਈ ਸੈਸ਼ਨਾਂ ਲਈ ਬਾਹਰ ਪੜ੍ਹ ਰਹੇ ਵਿਦਿਆਰਥੀਆਂ ਲਈ ਨਿਯਮਾਂ ਵਿੱਚ ਢਿੱਲ ਦਿੱਤੀ

ਅਮਿਤ ਸ਼ਾਹ ਕੱਲ੍ਹ ਜੰਮੂ-ਕਸ਼ਮੀਰ 'ਤੇ ਉੱਚ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨਗੇ

ਬੰਗਾਲ SIR: CEO ਦੇ ਦਫ਼ਤਰ ਨੂੰ 14 ਵੋਟਰ ਮਿਲੇ ਜਿਨ੍ਹਾਂ ਕੋਲ ਭਾਰਤੀ EPIC ਕਾਰਡ, ਬੰਗਲਾਦੇਸ਼ੀ ਪਾਸਪੋਰਟ ਹਨ।

ਦਿੱਲੀ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਪ੍ਰਦੂਸ਼ਣ ਵਿਵਾਦ ਅਤੇ ਕੈਗ ਦੀਆਂ ਰਿਪੋਰਟਾਂ ਦੇ ਟਕਰਾਅ ਵਿਚਕਾਰ ਸ਼ੁਰੂ