Friday, March 06, 2026 English हिंदी
ਤਾਜ਼ਾ ਖ਼ਬਰਾਂ
ਗੁਜਰਾਤ ਦੇ ਸੂਰਤ ਵਿੱਚ ਕਾਰ ਦੇ ਕਈ ਵਾਹਨਾਂ ਨਾਲ ਟਕਰਾਉਣ ਕਾਰਨ ਪੰਜ ਜ਼ਖਮੀਬੰਗਾਲ ਸਰ: ਝਾਰਖੰਡ, ਓਡੀਸ਼ਾ ਦੇ 200 ਅਧਿਕਾਰੀ ਸੋਮਵਾਰ ਤੋਂ ਨਿਆਂਇਕ ਨਿਰਣਾ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇT20 WC: 'ਬੁਮਰਾਹ ਇੱਕ ਸੁਪਰਪਾਵਰ ਹੈ ਜਿਸਦਾ ਕੋਈ ਵੀ ਕਪਤਾਨ ਸੁਪਨਾ ਦੇਖੇਗਾ,' ਡੂ ਪਲੇਸਿਸ ਕਹਿੰਦਾ ਹੈਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈਪ੍ਰਿਯੰਕਾ ਚੋਪੜਾ ਜੋਨਸ ਨੂੰ ਆਸਕਰ 2026 ਲਈ ਪੇਸ਼ਕਾਰ ਵਜੋਂ ਐਲਾਨਿਆ ਗਿਆਸੁਡਾਨ ਦੇ ਕੋਰਡੋਫਾਨ ਖੇਤਰ ਵਿੱਚ ਤੇਜ਼ ਲੜਾਈ ਨੇ ਸੰਯੁਕਤ ਰਾਸ਼ਟਰ ਦੇ ਮਾਨਵਤਾਵਾਦੀਆਂ ਨੂੰ ਚਿੰਤਤ ਕੀਤਾਹਰਸ਼ਦੀਪ ਕੌਰ ਨੇ ਸ਼ਾਹਰੁਖ, ਐਸ਼ਵਰਿਆ ਰਾਏ, ਅਭਿਸ਼ੇਕ ਬੱਚਨ ਨਾਲ 'ਸੰਗੀਤਕ ਮਹੌਲ' ਸਾਂਝਾ ਕੀਤਾਅਨੁਪਮ ਖੇਰ ਕਹਿੰਦੇ ਹਨ ਕਿ 'ਸੁਪਨੇ ਉਦੋਂ ਸਾਕਾਰ ਹੁੰਦੇ ਹਨ ਜਦੋਂ ਤੁਸੀਂ ਹਾਰ ਮੰਨਣ ਤੋਂ ਇਨਕਾਰ ਕਰਦੇ ਹੋ', ਨਾ ਕਿ ਜਦੋਂ 'ਜ਼ਿੰਦਗੀ ਆਸਾਨ ਹੁੰਦੀ ਹੈ'ਸਲਮਾਨ ਖਾਨ ਨੇ ਕਬੀਰ ਬੇਦੀ ਨੂੰ 'ਭਾਰਤ ਦਾ ਅਸਲੀ ਟਾਈਗਰ' ਕਿਹਾ

ਰਾਸ਼ਟਰੀ

ਭ੍ਰਿਸ਼ਟਾਚਾਰ 'ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਚੰਡੀਗੜ੍ਹ, 13 ਜਨਵਰੀ 2026

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ 'ਜ਼ੀਰੋ-ਟੋਲਰੈਂਸ' ਨੀਤੀ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿੰਨੇ ਵੀ ਉੱਚੇ ਅਹੁਦੇ 'ਤੇ ਕਿਉਂ ਨਾ ਹੋਵੇ।

 

ਭ੍ਰਿਸ਼ਟਾਚਾਰ ਵਿਰੁੱਧ ਜਾਰੀ ਸਖ਼ਤ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਾਲ 2022 ਦੇ ਅੱਧ ਵਿੱਚ ਖ਼ਜ਼ਾਨਾ ਅਤੇ ਲੇਖਾ ਸ਼ਾਖਾ (ਮੁੱਖ ਦਫ਼ਤਰ) ਅਤੇ ਵੱਖ-ਵੱਖ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਵਿੱਚ ਤਾਇਨਾਤ ਚਾਰ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਮਿਲਦੇ ਹੀ ਵਿਭਾਗ ਨੇ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕੀਤੀ। ਇਨ੍ਹਾਂ ਚਾਰੇ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਅਤੇ ਮਾਮਲਾ ਡੂੰਘਾਈ ਨਾਲ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਗਿਆ।

 

ਵਿਭਾਗੀ ਜਾਂਚ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਮੁਕੰਮਲ ਜਾਂਚ ਤੋਂ ਬਾਅਦ ਦਸੰਬਰ 2025 ਵਿੱਚ ਨਿਰਣਾਇਕ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸੁਪਰਡੈਂਟ ਗ੍ਰੇਡ-2 ਦੇ ਅਹੁਦੇ 'ਤੇ ਤਾਇਨਾਤ ਇੱਕ ਅਧਿਕਾਰੀ ਨੂੰ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ, ਜਦੋਂ ਕਿ ਬਾਕੀ ਤਿੰਨ ਕਰਮਚਾਰੀਆਂ ਨੂੰ ਸੇਵਾ ਨਿਯਮਾਂ ਅਨੁਸਾਰ ਸਖ਼ਤ ਸਜ਼ਾ ਦਿੱਤੀ ਗਈ।

 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਕਾਨੂੰਨੀ ਕਾਰਵਾਈ ਨੂੰ ਵੀ ਤਰਕਪੂਰਨ ਅੰਤ ਤੱਕ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵੱਲੋਂ ਬਰਖ਼ਾਸਤ ਕੀਤੇ ਸੁਪਰਡੈਂਟ ਗ੍ਰੇਡ-2 ਵਿਰੁੱਧ ਐਫ.ਆਈ.ਆਰ ਨੰਬਰ 1/2026 ਦਰਜ ਕੀਤੀ ਗਈ। ਉਕਤ ਮੁਲਜ਼ਮ ਨੂੰ 11 ਜਨਵਰੀ 2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਸ਼ੁਰੂਆਤੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ 12 ਜਨਵਰੀ 2026 ਨੂੰ ਮੁੱਖ ਜੁਡੀਸ਼ੀਅਲ ਮੈਜਿਸਟ੍ਰੇਟ, ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਅਗਲੇਰੀ ਪੁੱਛਗਿੱਛ ਲਈ ਮੁਲਜ਼ਮ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।

 

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਹੋਰ ਅੱਗੇ ਵਧਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਚਾਰ ਮੁਲਜ਼ਮ ਮੁਲਾਜ਼ਮਾਂ ਦੇ ਬੈਂਕ ਖਾਤਿਆਂ ਦੀ ਜਾਂਚ ਦੌਰਾਨ 22 ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਬੰਧਤ ਸ਼ੱਕੀ ਵਿੱਤੀ ਲੈਣ-ਦੇਣ ਸਾਹਮਣੇ ਆਏ। ਉਨ੍ਹਾਂ ਕਿਹਾ ਕਿ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਇਨ੍ਹਾਂ ਲੈਣ-ਦੇਣ ਦੀ ਜਾਂਚ ਇੱਕ ਸੇਵਾਮੁਕਤ ਜੱਜ ਤੋਂ ਕਰਵਾਈ ਗਈ। ਇਸ ਨਿਰਪੱਖ ਜਾਂਚ ਦੇ ਆਧਾਰ 'ਤੇ ਹੁਣ ਇਨ੍ਹਾਂ ਸਾਰੇ 22 ਅਧਿਕਾਰੀਆਂ ਵਿਰੁੱਧ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

ਭ੍ਰਿਸ਼ਟਾਚਾਰ ਵਿਰੁੱਧ ਪੰਜਾਬ ਸਰਕਾਰ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜ਼ਿੰਮੇਵਾਰ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਭ੍ਰਿਸ਼ਟਾਚਾਰ ਸਾਹਮਣੇ ਆਵੇਗਾ, ਉੱਥੇ ਅਧਿਕਾਰੀ ਦੇ ਅਹੁਦੇ ਦੀ ਪਰਵਾਹ ਕੀਤੇ ਬਿਨਾਂ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋਰ ਦਿੰਦਿਆਂ ਕਿਹਾ ਕਿ ਇਹ ਕਾਰਵਾਈਆਂ ਇੱਕ ਸਪੱਸ਼ਟ ਸੰਦੇਸ਼ ਹਨ ਕਿ ਕਿਸੇ ਵੀ ਹਾਲਤ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਮਾੜੇ ਆਚਰਣ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲ ਪੰਜਾਬ ਦੇ ਲੋਕਾਂ ਲਈ ਇੱਕ ਇਮਾਨਦਾਰ ਅਤੇ ਭਰੋਸੇਮੰਦ ਪ੍ਰਸ਼ਾਸਨਿਕ ਢਾਂਚਾ ਤਿਆਰ ਕਰਨਾ ਹੈ।

Have something to say? Post your comment

 

ਪ੍ਰਚਲਿਤ ਟੈਗਸ

ਹੋਰ ਰਾਸ਼ਟਰੀ ਖ਼ਬਰਾਂ

ਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀ

ਕਮਜ਼ੋਰ ਗਲੋਬਲ ਸੰਕੇਤਾਂ ਦੇ ਵਿਚਕਾਰ ਸੈਂਸੈਕਸ, ਨਿਫਟੀ ਸ਼ੁਰੂਆਤੀ ਗਿਰਾਵਟ ਤੋਂ ਬਾਅਦ

ਸੈਂਸੈਕਸ, ਨਿਫਟੀ ਵਿੱਚ ਤੇਜ਼ੀ ਨਾਲ ਉਛਾਲ ਆਇਆ ਕਿਉਂਕਿ ਵਿਸ਼ਵਵਿਆਪੀ ਤਣਾਅ ਘੱਟ ਹੋਇਆ

ਸਰਕਾਰ ਨੇ ਜਨਗਣਨਾ-2027 ਲਈ 4 ਡਿਜੀਟਲ ਟੂਲ ਪੇਸ਼ ਕੀਤੇ, 30 ਲੱਖ ਤੋਂ ਵੱਧ ਅਧਿਕਾਰੀ ਤਾਇਨਾਤ ਕੀਤੇ ਜਾਣਗੇ

ਮੱਧ ਪੂਰਬ ਦੇ ਤਣਾਅ ਰੁਪਏ ਅਤੇ ਵਿਕਾਸ ਲਈ ਸਿਰਫ਼ ਘੱਟੋ-ਘੱਟ ਜੋਖਮ ਪੈਦਾ ਕਰ ਸਕਦੇ ਹਨ: ਰਿਪੋਰਟ

ਮੱਧ ਪੂਰਬ ਦੇ ਵਧਦੇ ਤਣਾਅ ਦੇ ਵਿਚਕਾਰ ਮਹਿੰਗਾਈ ਦੀਆਂ ਚਿੰਤਾਵਾਂ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀ

ਮੱਧ ਪੂਰਬ ਵਿੱਚ ਤਣਾਅ ਵਧਣ ਕਾਰਨ ਤੇਲ ਦੀਆਂ ਕੀਮਤਾਂ ਪ੍ਰਤੀ ਬੈਰਲ 83 ਡਾਲਰ ਤੋਂ ਪਾਰ ਹੋ ਗਈਆਂ

ਸਕਾਰਾਤਮਕ ਏਸ਼ੀਆਈ ਸੰਕੇਤਾਂ ਦੇ ਬਾਵਜੂਦ ਸ਼ੁਰੂਆਤੀ ਕਾਰੋਬਾਰ ਵਿੱਚ ਭਾਰਤੀ ਸਟਾਕ ਬਾਜ਼ਾਰਾਂ ਵਿੱਚ ਤੇਜ਼ੀ

ਭਾਰਤ ਦੀਆਂ PMI ਸੇਵਾਵਾਂ ਫਰਵਰੀ ਵਿੱਚ 58.1 'ਤੇ ਮਜ਼ਬੂਤ ​​ਰਹੀਆਂ

ਰੁਪਿਆ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਿਆ; ਮੱਧ ਪੂਰਬ ਵਿੱਚ ਵਧਦੇ ਭੂ-ਰਾਜਨੀਤਿਕ ਤਣਾਅ ਦੇ ਵਿਚਕਾਰ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ 92 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ