Friday, January 16, 2026 English हिंदी
ਤਾਜ਼ਾ ਖ਼ਬਰਾਂ
ਮਾਘੀ ਮੇਲੇ 'ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ - ਮਨੀਸ਼ ਸਿਸੋਦੀਆਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨਭਗਵੰਤ ਮਾਨ ਸਰਕਾਰ ਨੇ ਪੰਜਾਬ ਦੀਆਂ ਬੱਸ ਸੇਵਾਵਾਂ ਨੂੰ ਆਧੁਨਿਕ ਬਣਾਉਣ ਲਈ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਸ਼ੁਰੂਆਤ ਕਰਨ ਸਬੰਧੀ ਚੁੱਕਿਆ ਫੈਸਲਾਕੁੰਨ ਕਦਮਮੁਜ਼ੱਫਰਪੁਰ ਵਿੱਚ ਰਹੱਸਮਈ ਹਾਲਾਤਾਂ ਵਿੱਚ ਔਰਤ ਅਤੇ ਤਿੰਨ ਨਾਬਾਲਗ ਮ੍ਰਿਤਕ ਮਿਲੇ; ਜਾਂਚ ਜਾਰੀਭਾਰਤੀ ਰਸਾਇਣਕ ਕੰਪਨੀਆਂ ਨੂੰ ਪੈਮਾਨੇ ਤੋਂ ਸਮੱਸਿਆ ਹੱਲ ਕਰਨ ਵੱਲ ਮੋੜਨਾ ਚਾਹੀਦਾ ਹੈ: ਰਿਪੋਰਟਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਗ੍ਰੰਥੀਆਂ ਦੇ ਫੈਸਲੇ ਦੀ ਪਾਲਣਾ ਕਰਾਂਗਾਸਟਾਰਟਅੱਪ ਤਕਨਾਲੋਜੀ ਵਿਕਾਸ ਨਾਲ ਭਾਰਤ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਬਣਾਉਣ ਵਿੱਚ ਮਦਦ ਕਰ ਸਕਦੇ ਹਨ: ਮਾਹਰਰਾਸ਼ਟਰਪਤੀ ਮੁਰਮੂ ਨੇ ਪੰਜਾਬ ਦੇ ਨੌਜਵਾਨਾਂ ਵਿੱਚ ਨਸ਼ਿਆਂ ਦੇ ਖਤਰੇ ਨੂੰ ਉਜਾਗਰ ਕੀਤਾ, ਸਥਾਈ ਹੱਲ ਦੀ ਮੰਗ ਕੀਤੀਟੇਸਲਾ ਨੇ 2025 ਵਿੱਚ ਭਾਰਤ ਵਿੱਚ 225 ਇਲੈਕਟ੍ਰਿਕ ਵਾਹਨ ਵੇਚੇਮਿਜ਼ੋਰਮ ਵਿੱਚ 29.4 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ, ਇੱਕ ਗ੍ਰਿਫ਼ਤਾਰ

ਸੀਮਾਂਤ

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀਆਂ ਬੱਸ ਸੇਵਾਵਾਂ ਨੂੰ ਆਧੁਨਿਕ ਬਣਾਉਣ ਲਈ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਸ਼ੁਰੂਆਤ ਕਰਨ ਸਬੰਧੀ ਚੁੱਕਿਆ ਫੈਸਲਾਕੁੰਨ ਕਦਮ

 

*ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ*

 

 

*ਚੰਡੀਗੜ੍ਹ, 15 ਜਨਵਰੀ 2026* :

 

ਆਧੁਨਿਕ, ਨਾਗਰਿਕ ਪੱਖੀ ਪ੍ਰਸ਼ਾਸਨ ਵੱਲ ਆਪਣੇ ਨਿਰਣਾਇਕ ਕਦਮ ਜਾਰੀ ਰੱਖਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਬੱਸ ਸੇਵਾਵਾਂ ਵਿੱਚ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਕੇ ਜਨਤਕ ਆਵਾਜਾਈ ਦੀ ਨੁਹਾਰ ਨੂੰ ਬਦਲਣ ਲਈ ਦੀ ਦਿਸ਼ਾ ਵਿੱਚ ਇੱਕ ਹੋਰ ਫੈਸਲਾਕੁੰਨ ਕਦਮ ਚੁੱਕਿਆ ਹੈ। ਇਹ ਪਹਿਲਕਦਮੀ ਨਾਗਰਿਕਾਂ ਲਈ ਰੋਜ਼ਾਨਾ ਜਨਤਕ ਸੇਵਾਵਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੁਵਿਧਾਜਨਕ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਕਰਨ ਸਬੰਧੀ ਸਰਕਾਰ ਦੀ ਤਰਜੀਹ ਨੂੰ ਦਰਸਾਉਂਦੀ ਹੈ।

 

ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਸ਼ੁਰੂਆਤ ਪੰਜਾਬ ਵਿੱਚ ਯਾਤਰੀਆਂ ਦੀ ਬੱਸ ਸੇਵਾਵਾਂ ਤੱਕ ਆਸਾਨ ਪਹੁੰਚ ਦੇ ਤਰੀਕਿਆਂ ਵਿੱਚ ਇੱਕ ਅਹਿਮ ਸੁਧਾਰ ਹੈ। ਇਸ ਸੁਧਾਰ ਸਦਕਾ, ਯਾਤਰੀ ਵੱਖ-ਵੱਖ ਡਿਜੀਟਲ ਭੁਗਤਾਨ ਵਿਕਲਪਾਂ ਦੀ ਵਰਤੋਂ ਕਰਕੇ ਟਿਕਟਾਂ ਖਰੀਦ ਸਕਣਗੇ, ਜਿਸ ਵਿੱਚ ਕਿਊ.ਆਰ. ਕੋਡ ਅਧਾਰਤ ਭੁਗਤਾਨ, ਯੂ.ਪੀ.ਆਈ. ਅਤੇ ਕਾਰਡ ਅਧਾਰਤ ਲੈਣ-ਦੇਣ, ਆਫਲਾਈਨ ਮੋਡ ਸ਼ਾਮਲ ਹਨ। ਇਸ ਸਿਸਟਮ ਨੂੰ ਉਡੀਕ ਸਮੇਂ ਨੂੰ ਘੱਟ ਕਰਨ, ਨਕਦੀ 'ਤੇ ਨਿਰਭਰਤਾ ਘਟਾਉਣ ਅਤੇ ਸ਼ਹਿਰੀ ਤੇ ਪੇਂਡੂ ਰੂਟਾਂ 'ਤੇ ਯਾਤਰੀਆਂ ਲਈ ਇੱਕ ਸੁਚਾਰੂ ਯਾਤਰਾ ਅਨੁਭਵ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ।

 

ਨਵੀਂ ਟਿਕਟਿੰਗ ਪ੍ਰਣਾਲੀ ਰਾਹੀਂ ਸਰਕਾਰ ਯਾਤਰੀਆਂ ਦੀ ਸਹੂਲਤ ਅਤੇ ਯਾਤਰਾ ਸਬੰਧੀ ਯੋਜਨਾਬੰਦੀ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਇਹ ਮਸ਼ੀਨਾਂ ਜੀ.ਪੀ.ਐਸ. ਸਮਰੱਥ ਹੋਣਗੀਆਂ, ਜਿਸ ਨਾਲ ਬੱਸਾਂ ਦੀ ਲਾਈਵ ਟਰੈਕਿੰਗ, ਨੇੜਲੇ ਬੱਸ ਸਟਾਪਾਂ ਦੀ ਜਾਣਕਾਰੀ ਅਤੇ ਵੱਖ-ਵੱਖ ਰੂਟਾਂ 'ਤੇ ਉਪਲਬਧ ਸੇਵਾਵਾਂ ਬਾਰੇ ਅਸਲ-ਸਮੇਂ ਦੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਸੀਟਾਂ ਦੀ ਉਪਲਬਧਤਾ ਦਾ ਪਤਾ ਲਗਾਉਣ ਅਤੇ ਸਫਰ ਨੂੰ ਵਧੇਰੇ ਕੁਸ਼ਲ ਬਣਾਉਣ ਦੀ ਸਹੂਲਤ ਨਾਲ ਸਰਕਾਰੀ ਬੱਸ ਸੇਵਾਵਾਂ ਦੀ ਭਰੋਸੇਯੋਗਤਾ ਵਿੱਚ ਹੋਰ ਵਾਧਾ ਹੋਵੇਗਾ।

 

ਮਹੱਤਵਪੂਰਨ ਗੱਲ ਇਹ ਹੈ ਕਿ ਭਗਵੰਤ ਮਾਨ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਇਸ ਦੀਆਂ ਪ੍ਰਮੁੱਖ ਭਲਾਈ ਤਰਜੀਹਾਂ ਨਵੀਂ ਪ੍ਰਣਾਲੀ ਤਹਿਤ ਪੂਰੀ ਤਰ੍ਹਾਂ ਸੁਰੱਖਿਅਤ ਰਹਿਣ। ਸਰਕਾਰ ਦੀ ਨੀਤੀ ਅਨੁਸਾਰ, ਔਰਤਾਂ ਲਈ ਮੁਫ਼ਤ ਬੱਸ ਯਾਤਰਾ ਨਿਰਵਿਘਨ ਜਾਰੀ ਰਹੇਗੀ। ਮਹਿਲਾ ਯਾਤਰੀਆਂ ਨੂੰ ਮੁਫ਼ਤ ਯਾਤਰਾ ਦਾ ਲਾਭ ਲੈਣ ਲਈ ਸਮਾਰਟ ਕਾਰਡ ਜਾਰੀ ਕੀਤੇ ਜਾਣਗੇ, ਜੋ ਕਿ ਔਰਤਾਂ ਲਈ ਮਾਣ, ਸੁਰੱਖਿਆ ਅਤੇ ਆਉਣ-ਜਾਣ ਵਿੱਚ ਸੌਖ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹਨ। ਵਿਦਿਆਰਥੀਆਂ ਨੂੰ ਵੀ ਸਮਾਰਟ ਕਾਰਡ ਪ੍ਰਦਾਨ ਕੀਤੇ ਜਾਣਗੇ ਅਤੇ ਇਹਨਾਂ ਕਾਰਡਾਂ ਨੂੰ ਮੋਬਾਈਲ ਐਪਲੀਕੇਸ਼ਨ ਰਾਹੀਂ ਆਨਲਾਈਨ ਰੀਚਾਰਜ ਕੀਤਾ ਜਾ ਸਕਦਾ ਹੈ, ਜਿਸ ਨਾਲ ਨੌਜਵਾਨਾਂ ਲਈ ਆਉਣ-ਜਾਣ ਵਧੇਰੇ ਪਹੁੰਚਯੋਗ ਅਤੇ ਕਿਫਾਇਤੀ ਬਣ ਜਾਵੇਗਾ।

 

ਇਸ ਪਹਿਲਕਦਮੀ ਤਹਿਤ ਪੇਸ਼ ਕੀਤਾ ਗਿਆ ਸਮਾਰਟ ਕਾਰਡ ਈਕੋਸਿਸਟਮ ਨਾਗਰਿਕਾਂ ਅਤੇ ਸੈਲਾਨੀਆਂ ਨੂੰ ਪੰਜਾਬ ਸਰਕਾਰ ਦੀਆਂ ਬੱਸਾਂ ਵਿੱਚ ਆਸਾਨ ਯਾਤਰਾ ਪ੍ਰਦਾਨ ਕਰਨ ਵਿੱਚ ਮਦਦ ਕਰੇਗਾ। ਸਮਾਰਟ ਕਾਰਡਾਂ ਨੂੰ ਮੋਬਾਈਲ ਐਪ ਰਾਹੀਂ ਡਿਜੀਟਲ ਰੂਪ ਵਿੱਚ ਰੀਚਾਰਜ ਕੀਤਾ ਜਾ ਸਕਦਾ ਹੈ, ਜੋ ਕਿ ਜਨਤਕ ਆਵਾਜਾਈ ਨੂੰ ਆਧੁਨਿਕ ਡਿਜੀਟਲ ਬੁਨਿਆਦੀ ਢਾਂਚੇ ਨਾਲ ਜੋੜਨ ਅਤੇ ਯਾਤਰੀਆਂ ਨੂੰ ਬਿਹਤਰ ਅਨੁਭਵ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੇ ਯਤਨਾਂ ਨੂੰ ਦਰਸਾਉਂਦਾ ਹੈ।

 

ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪ੍ਰਬੰਧਕੀ ਅਤੇ ਪ੍ਰਸ਼ਾਸਨਿਕ ਦ੍ਰਿਸ਼ਟੀਕੋਣ ਤੋਂ, ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਟਰਾਂਸਪੋਰਟ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਗੀਆਂ। ਟਿਕਟਾਂ ਦੀ ਵਿਕਰੀ ਅਤੇ ਬੱਸਾਂ ਦੀ ਆਵਾਜਾਈ ਦੀ ਅਸਲ-ਸਮੇਂ ਦੀ ਨਿਗਰਾਨੀ ਨਾਲ ਮਾਲੀਏ ਵਿੱਚ ਪਾਰਦਰਸ਼ਤਾ ਵਧਾਏਗੀ, ਦਸਤੀ ਦਖਲਅੰਦਾਜ਼ੀ ਘਟੇਏਗੀ ਅਤੇ ਜਵਾਬਦੇਹੀ ਵਿੱਚ ਵਾਧਾ ਹੋਵੇਗਾ। ਸਹੀ ਡਿਜੀਟਲ ਡੇਟਾ ਦੀ ਉਪਲਬਧਤਾ ਬਿਹਤਰ ਯੋਜਨਾਬੰਦੀ, ਢੁਕਵੇਂ ਫੈਸਲੇ ਲੈਣ ਅਤੇ ਬੱਸਾਂ ਦੀ ਵਧੇਰੇ ਕੁਸ਼ਲ ਤਾਇਨਾਤੀ ਵਿੱਚ ਮਦਦ ਕਰੇਗੀ, ਜਿਸ ਨਾਲ ਮੌਜੂਦਾ ਫਲੀਟ ਵਿੱਚ ਹੋਰ ਵਾਹਨਾਂ ਨੂੰ ਸ਼ਾਮਲ ਕਰਕੇ ਸੇਵਾਵਾਂ ਦਾ ਵਿਸਥਾਰ ਸੰਭਵ ਹੋਵੇਗਾ।

 

ਟਰਾਂਸਪੋਰਟ ਮੰਤਰੀ ਨੇ ਕਿਹਾ, "ਨਾਗਰਿਕਾਂ ਨੂੰ ਇਹ ਤਕਨਾਲੋਜੀ ਪ੍ਰਦਾਨ ਕਰਕੇ, ਭਗਵੰਤ ਮਾਨ ਸਰਕਾਰ ਜਵਾਬਦੇਹੀ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਪ੍ਰਤੀ ਆਪਣੇ ਵਿਆਪਕ ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਸਮਾਰਟ ਟਿਕਟਿੰਗ ਬੁਨਿਆਦੀ ਢਾਂਚੇ ਵੱਲ ਇਹ ਕਦਮ ਸੁਰੱਖਿਅਤ, ਕੁਸ਼ਲ ਅਤੇ ਤਕਨਾਲੋਜੀ-ਅਧਾਰਤ ਆਵਾਜਾਈ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ ਇਹ ਸਿਸਟਮ ਇਹ ਵੀ ਯਕੀਨੀ ਬਣਾਉਂਦਾ ਹੈ ਕਿ ਪੰਜਾਬ ਵਿੱਚ ਜਨਤਕ ਆਵਾਜਾਈ ਨੂੰ ਸਮਾਵੇਸ਼ੀ ਬਣਾਇਆ ਜਾਵੇ ਅਤੇ ਇਹ ਲੋਕਾਂ ਦੀ ਭਲਾਈ ਅਤੇ ਜ਼ਰੂਰਤਾਂ 'ਤੇ ਕੇਂਦ੍ਰਿਤ ਹੋਵੇ।"

Have something to say? Post your comment

ਪ੍ਰਚਲਿਤ ਟੈਗਸ

ਹੋਰ ਸੀਮਾਂਤ ਖ਼ਬਰਾਂ

ਮਾਘੀ ਮੇਲੇ 'ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ - ਮਨੀਸ਼ ਸਿਸੋਦੀਆ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਮੁਜ਼ੱਫਰਪੁਰ ਵਿੱਚ ਰਹੱਸਮਈ ਹਾਲਾਤਾਂ ਵਿੱਚ ਔਰਤ ਅਤੇ ਤਿੰਨ ਨਾਬਾਲਗ ਮ੍ਰਿਤਕ ਮਿਲੇ; ਜਾਂਚ ਜਾਰੀ

ਹਿਮਾਚਲ ਦੇ ਪਿੰਡ ਵਿੱਚ ਇੱਕ ਪਰਿਵਾਰ ਦੇ ਛੇ ਮੈਂਬਰ ਜ਼ਿੰਦਾ ਸੜ ਗਏ

ਦਿੱਲੀ-ਐਨਸੀਆਰ ਵਿੱਚ ਠੰਢ ਦੀ ਲਹਿਰ ਤੇਜ਼ ਹੋਣ ਨਾਲ ਕੰਬਣੀ; ਕਈ ਇਲਾਕਿਆਂ ਵਿੱਚ AQI 'ਬਹੁਤ ਮਾੜਾ'

ਜੰਮੂ ਬੇਮਿਸਾਲ ਠੰਢ ਦੀ ਲਪੇਟ ਵਿੱਚ, ਕਸ਼ਮੀਰ ਡੂੰਘੀ ਜਮਾਵ ਵਿੱਚ

ਭੋਪਾਲ ਨੇੜੇ ਦੋ ਵਾਹਨਾਂ ਦੀ ਟੱਕਰ ਵਿੱਚ ਪੰਜ ਦੀ ਮੌਤ

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਤੇਲੰਗਾਨਾ ਵਿੱਚ ਚੀਨੀ ਮਾਂਜੇ ਨੇ ਇੱਕ ਵਿਅਕਤੀ ਦੀ ਜਾਨ ਲੈ ਲਈ

ਪ੍ਰਯਾਗਰਾਜ ਪਿੰਡ ਵਿੱਚ ਚਾਰ ਬੱਚੇ ਤਲਾਅ ਵਿੱਚ ਡੁੱਬ ਗਏ