Friday, March 06, 2026 English हिंदी
ਤਾਜ਼ਾ ਖ਼ਬਰਾਂ
ਅਮਰੀਕਾ-ਈਰਾਨ ਜੰਗ ਤਣਾਅ, ਡਾਲਰ ਨਰਮ ਹੋਣ ਕਾਰਨ ਕੀਮਤੀ ਧਾਤਾਂ ਵਿੱਚ ਤੇਜ਼ੀਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈਪ੍ਰਿਯੰਕਾ ਚੋਪੜਾ ਜੋਨਸ ਨੂੰ ਆਸਕਰ 2026 ਲਈ ਪੇਸ਼ਕਾਰ ਵਜੋਂ ਐਲਾਨਿਆ ਗਿਆਸੁਡਾਨ ਦੇ ਕੋਰਡੋਫਾਨ ਖੇਤਰ ਵਿੱਚ ਤੇਜ਼ ਲੜਾਈ ਨੇ ਸੰਯੁਕਤ ਰਾਸ਼ਟਰ ਦੇ ਮਾਨਵਤਾਵਾਦੀਆਂ ਨੂੰ ਚਿੰਤਤ ਕੀਤਾਹਰਸ਼ਦੀਪ ਕੌਰ ਨੇ ਸ਼ਾਹਰੁਖ, ਐਸ਼ਵਰਿਆ ਰਾਏ, ਅਭਿਸ਼ੇਕ ਬੱਚਨ ਨਾਲ 'ਸੰਗੀਤਕ ਮਹੌਲ' ਸਾਂਝਾ ਕੀਤਾਅਨੁਪਮ ਖੇਰ ਕਹਿੰਦੇ ਹਨ ਕਿ 'ਸੁਪਨੇ ਉਦੋਂ ਸਾਕਾਰ ਹੁੰਦੇ ਹਨ ਜਦੋਂ ਤੁਸੀਂ ਹਾਰ ਮੰਨਣ ਤੋਂ ਇਨਕਾਰ ਕਰਦੇ ਹੋ', ਨਾ ਕਿ ਜਦੋਂ 'ਜ਼ਿੰਦਗੀ ਆਸਾਨ ਹੁੰਦੀ ਹੈ'ਸਲਮਾਨ ਖਾਨ ਨੇ ਕਬੀਰ ਬੇਦੀ ਨੂੰ 'ਭਾਰਤ ਦਾ ਅਸਲੀ ਟਾਈਗਰ' ਕਿਹਾਦੱਖਣੀ ਕੋਰੀਆ ਨੇ ਜਨਵਰੀ ਵਿੱਚ 5ਵਾਂ ਸਭ ਤੋਂ ਵੱਡਾ ਚਾਲੂ ਖਾਤਾ ਸਰਪਲੱਸ ਦਰਜ ਕੀਤਾ: BOKਤੇਜ਼ ਹਵਾਵਾਂ ਦਿੱਲੀ-ਐਨਸੀਆਰ ਦੀ ਹਵਾ ਸਾਫ਼ ਕਰਨ ਨਾਲ ਜ਼ਿਆਦਾਤਰ ਖੇਤਰ ਯੈਲੋ ਜ਼ੋਨ ਵਿੱਚ ਆ ਗਏ ਹਨਗਾਜ਼ੀਆਬਾਦ ਦੇ ਮੈਨਾਪੁਰ ਇੰਡਸਟਰੀਅਲ ਏਰੀਆ ਵਿੱਚ ਭਿਆਨਕ ਅੱਗ; ਅੱਗ ਬੁਝਾਉਣ ਲਈ 20 ਫਾਇਰ ਟੈਂਡਰ ਲਗਾਏ ਗਏ

ਸੀਮਾਂਤ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਸੀਂ 2022 ਦੇ ਆਪਣੇ ਹੀ ਰਿਕਾਰਡ ਨੂੰ ਤੋੜਾਂਗੇ, 2029 ਵਿੱਚ ਅਰਵਿੰਦ ਕੇਜਰੀਵਾਲ ਸੰਭਾਲਣਗੇ ਦੇਸ਼ ਦੀ ਕਮਾਨ: ਬੈਂਸ

ਚੰਡੀਗੜ੍ਹ, 27 ਫਰਵਰੀ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫੈਸਲੇ 'ਤੇ ਕਿਹਾ ਕਿ ਅੱਜ ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ 'ਸੱਚਾਈ ਅਤੇ ਇਮਾਨਦਾਰੀ' ਦੀ ਸਭ ਤੋਂ ਵੱਡੀ ਜਿੱਤ ਵਜੋਂ ਦਰਜ ਹੋਵੇਗਾ।

ਮੰਤਰੀ ਬੈਂਸ ਨੇ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ ਆਪ ਆਗੂਆਂ ਨੂੰ ਅਦਾਲਤ ਵੱਲੋਂ ਬਰੀ ਕੀਤਾ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਜਾਂਚ ਏਜੰਸੀਆਂ ਕੋਲ ਕੋਈ ਠੋਸ ਆਧਾਰ ਨਹੀਂ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ 100 ਕਰੋੜ ਦੇ ਫਰਜ਼ੀ ਘੁਟਾਲੇ ਦਾ ਸ਼ੋਰ ਮਚਾਇਆ, ਪਰ ਜ਼ਮੀਨੀ ਪੱਧਰ 'ਤੇ ਇੱਕ ਚਵੰਨੀ ਵੀ ਬਰਾਮਦ ਨਹੀਂ ਹੋਈ। ਇਹ ਸਪੱਸ਼ਟ ਹੋ ਗਿਆ ਹੈ ਕਿ ਪੂਰਾ ਕੇਸ ਸਿਰਫ਼ ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪ੍ਰਿਯਤਾ ਨੂੰ ਰੋਕਣ ਲਈ ਬੁਣੀ ਗਈ ਇੱਕ ਘਟੀਆ ਸਿਆਸੀ ਸਾਜ਼ਿਸ਼ ਸੀ। ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਗਈ, ਜੋ ਅੱਜ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ।

ਕੇਂਦਰ ਦੀ ਭਾਜਪਾ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਤਿੱਖਾ ਹਮਲਾ ਬੋਲਦਿਆਂ ਬੈਂਸ ਨੇ ਕਿਹਾ ਕਿ ਕੇਂਦਰ ਦੀ ਸ਼ਹਿ 'ਤੇ ਮਨੀਸ਼ ਸਿਸੋਦੀਆ ਨੂੰ ਦੋ ਸਾਲ ਅਤੇ ਅਰਵਿੰਦ ਕੇਜਰੀਵਾਲ ਨੂੰ ਛੇ ਮਹੀਨੇ ਤੱਕ ਸਲਾਖਾਂ ਪਿੱਛੇ ਰੱਖਿਆ ਗਿਆ। ਇਨ੍ਹਾਂ ਲੋਕਾਂ ਨੇ ਇਹ ਵੀ ਨਹੀਂ ਸੋਚਿਆ ਕਿ ਮਨੀਸ਼ ਸਿਸੋਦੀਆ ਦੀ ਪਤਨੀ ਗੰਭੀਰ ਬੀਮਾਰੀ ਨਾਲ ਜੂਝ ਰਹੀ ਸੀ ਅਤੇ ਅਰਵਿੰਦ ਕੇਜਰੀਵਾਲ ਸ਼ੂਗਰ ਦੇ ਮਰੀਜ਼ ਹਨ। ਰਾਜਨੀਤੀ ਆਪਣੀ ਜਗ੍ਹਾ ਹੈ, ਪਰ ਵਿਰੋਧੀਆਂ ਨੇ ਅਣਮਨੁੱਖਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਅੱਜ ਅਦਾਲਤ ਦੇ ਫੈਸਲੇ ਨੇ ਇਨ੍ਹਾਂ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਕਰਾਰਾ ਤਮਾਚਾ ਜੜਿਆ ਹੈ।

ਮੰਤਰੀ ਬੈਂਸ ਨੇ ਕਿਹਾ ਕਿ ਪੂਰਾ ਦੇਸ਼ ਹੁਣ ਸਮਝ ਚੁੱਕਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ 'ਕੰਮ ਦੀ ਰਾਜਨੀਤੀ' ਹੈ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਅਤੇ ਵਿਸ਼ਵ ਪੱਧਰੀ ਹਸਪਤਾਲਾਂ ਦੀ ਉਸਾਰੀ ਹੀ ਉਹ ਅਸਲੀ 'ਅਪਰਾਧ' ਸੀ, ਜਿਸ ਦੀ ਸਜ਼ਾ ਉਨ੍ਹਾਂ ਨੂੰ ਦੇਣ ਦੀ ਕੋਸ਼ਿਸ਼ ਕੀਤੀ ਗਈ, ਪਰ ਗੁਰੂ ਸਾਹਿਬ ਦੀ ਕਿਰਪਾ ਸਦਕਾ ਸੱਚ ਦੀ ਜਿੱਤ ਹੋਈ।

ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਰੋਧੀਆਂ ਨੂੰ ਚੇਤਾਵਨੀ ਦਿੰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੇ ਸਮੇਂ ਲਈ ਇੱਕ ਸ਼ੁਭ ਸੰਕੇਤ ਹੈ। ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਸੀਂ 2022 ਦੇ ਆਪਣੇ ਹੀ ਰਿਕਾਰਡ ਨੂੰ ਧਵਸਤ ਕਰ ਦਿਆਂਗੇ। ਜਨਤਾ ਵਿਰੋਧੀਆਂ ਦੇ ਹਰ ਜ਼ੁਲਮ ਦਾ ਹਿਸਾਬ ਵੋਟ ਦੀ ਚੋਟ ਨਾਲ ਲਵੇਗੀ। ਉਨ੍ਹਾਂ ਕਿਹਾ ਕਿ 2029 ਵਿੱਚ ਦੇਸ਼ ਦੀ ਰਾਜਨੀਤੀ ਦੀ ਕਮਾਨ ਅਰਵਿੰਦ ਕੇਜਰੀਵਾਲ ਸੰਭਾਲਣਗੇ ਅਤੇ ਭਾਰਤ ਨੂੰ 'ਆਪ' ਦੇ ਦਿੱਲੀ-ਪੰਜਾਬ ਮਾਡਲ ਦੀ ਤਰਜ਼ 'ਤੇ ਵਿਕਾਸ ਦੀਆਂ ਨਵੀਆਂ ਉਚਾਈਆਂ 'ਤੇ ਲੈ ਕੇ ਜਾਣਗੇ।

Have something to say? Post your comment

 

ਪ੍ਰਚਲਿਤ ਟੈਗਸ

ਹੋਰ ਸੀਮਾਂਤ ਖ਼ਬਰਾਂ

ਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈ

ਤੇਜ਼ ਹਵਾਵਾਂ ਦਿੱਲੀ-ਐਨਸੀਆਰ ਦੀ ਹਵਾ ਸਾਫ਼ ਕਰਨ ਨਾਲ ਜ਼ਿਆਦਾਤਰ ਖੇਤਰ ਯੈਲੋ ਜ਼ੋਨ ਵਿੱਚ ਆ ਗਏ ਹਨ

ਗਾਜ਼ੀਆਬਾਦ ਦੇ ਮੈਨਾਪੁਰ ਇੰਡਸਟਰੀਅਲ ਏਰੀਆ ਵਿੱਚ ਭਿਆਨਕ ਅੱਗ; ਅੱਗ ਬੁਝਾਉਣ ਲਈ 20 ਫਾਇਰ ਟੈਂਡਰ ਲਗਾਏ ਗਏ

ਗੁਜਰਾਤ: ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ ਕਾਰਨ ਰਾਹਤ ਉਡਾਣ 170 ਯਾਤਰੀਆਂ ਨਾਲ ਅਹਿਮਦਾਬਾਦ ਪਹੁੰਚੀ

ਈਰਾਨ ਪੱਖੀ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਕਸ਼ਮੀਰ ਵਿੱਚ ਹਾਲਾਤ ਸੁਧਰਨੇ ਸ਼ੁਰੂ ਹੋ ਗਏ ਹਨ; ਅੱਜ ਵੀ ਪਾਬੰਦੀਆਂ ਲਾਗੂ ਹਨ

ਛੱਤੀਸਗੜ੍ਹ: ਦਾਂਤੇਵਾੜਾ-ਬੀਜਾਪੁਰ ਸਰਹੱਦ 'ਤੇ ਹਥਿਆਰਬੰਦ ਮਾਓਵਾਦੀ ਨੂੰ ਮਾਰ ਮੁਕਾਇਆ

ਇੰਦੌਰ ਵਿੱਚ ਰਿਹਾਇਸ਼ੀ ਕੰਪਲੈਕਸ ਦੀ ਇਮਾਰਤ ਤੋਂ ਛਾਲ ਮਾਰ ਕੇ ਇੱਕ ਵਿਅਕਤੀ ਦੀ ਮੌਤ

ਰਾਜਸਥਾਨ ਦੇ ਨਾਗੌਰ ਹਾਈਵੇਅ 'ਤੇ ਕੈਮੀਕਲ ਨਾਲ ਭਰੇ ਟੈਂਕਰ ਨੂੰ ਅੱਗ ਲੱਗ ਗਈ; ਡਰਾਈਵਰ ਨੇ ਛਾਲ ਮਾਰ ਕੇ ਸੁਰੱਖਿਅਤ ਜਗ੍ਹਾ 'ਤੇ ਪਹੁੰਚ ਗਿਆ

ਹੈਦਰਾਬਾਦ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਦੋ ਵਿਦੇਸ਼ੀ ਗ੍ਰਿਫ਼ਤਾਰ

ਆਂਧਰਾ ਪ੍ਰਦੇਸ਼ ਵਿੱਚ ਕਾਰ-ਟਰੱਕ ਟੱਕਰ ਵਿੱਚ ਪੰਜ ਮੌਤਾਂ