Friday, March 06, 2026 English हिंदी
ਤਾਜ਼ਾ ਖ਼ਬਰਾਂ
ਗੁਜਰਾਤ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈਪ੍ਰਿਯੰਕਾ ਚੋਪੜਾ ਜੋਨਸ ਨੂੰ ਆਸਕਰ 2026 ਲਈ ਪੇਸ਼ਕਾਰ ਵਜੋਂ ਐਲਾਨਿਆ ਗਿਆਸੁਡਾਨ ਦੇ ਕੋਰਡੋਫਾਨ ਖੇਤਰ ਵਿੱਚ ਤੇਜ਼ ਲੜਾਈ ਨੇ ਸੰਯੁਕਤ ਰਾਸ਼ਟਰ ਦੇ ਮਾਨਵਤਾਵਾਦੀਆਂ ਨੂੰ ਚਿੰਤਤ ਕੀਤਾਹਰਸ਼ਦੀਪ ਕੌਰ ਨੇ ਸ਼ਾਹਰੁਖ, ਐਸ਼ਵਰਿਆ ਰਾਏ, ਅਭਿਸ਼ੇਕ ਬੱਚਨ ਨਾਲ 'ਸੰਗੀਤਕ ਮਹੌਲ' ਸਾਂਝਾ ਕੀਤਾਅਨੁਪਮ ਖੇਰ ਕਹਿੰਦੇ ਹਨ ਕਿ 'ਸੁਪਨੇ ਉਦੋਂ ਸਾਕਾਰ ਹੁੰਦੇ ਹਨ ਜਦੋਂ ਤੁਸੀਂ ਹਾਰ ਮੰਨਣ ਤੋਂ ਇਨਕਾਰ ਕਰਦੇ ਹੋ', ਨਾ ਕਿ ਜਦੋਂ 'ਜ਼ਿੰਦਗੀ ਆਸਾਨ ਹੁੰਦੀ ਹੈ'ਸਲਮਾਨ ਖਾਨ ਨੇ ਕਬੀਰ ਬੇਦੀ ਨੂੰ 'ਭਾਰਤ ਦਾ ਅਸਲੀ ਟਾਈਗਰ' ਕਿਹਾਦੱਖਣੀ ਕੋਰੀਆ ਨੇ ਜਨਵਰੀ ਵਿੱਚ 5ਵਾਂ ਸਭ ਤੋਂ ਵੱਡਾ ਚਾਲੂ ਖਾਤਾ ਸਰਪਲੱਸ ਦਰਜ ਕੀਤਾ: BOKਤੇਜ਼ ਹਵਾਵਾਂ ਦਿੱਲੀ-ਐਨਸੀਆਰ ਦੀ ਹਵਾ ਸਾਫ਼ ਕਰਨ ਨਾਲ ਜ਼ਿਆਦਾਤਰ ਖੇਤਰ ਯੈਲੋ ਜ਼ੋਨ ਵਿੱਚ ਆ ਗਏ ਹਨਗਾਜ਼ੀਆਬਾਦ ਦੇ ਮੈਨਾਪੁਰ ਇੰਡਸਟਰੀਅਲ ਏਰੀਆ ਵਿੱਚ ਭਿਆਨਕ ਅੱਗ; ਅੱਗ ਬੁਝਾਉਣ ਲਈ 20 ਫਾਇਰ ਟੈਂਡਰ ਲਗਾਏ ਗਏਕਮਜ਼ੋਰ ਗਲੋਬਲ ਸੰਕੇਤਾਂ ਦੇ ਵਿਚਕਾਰ ਸੈਂਸੈਕਸ, ਨਿਫਟੀ ਸ਼ੁਰੂਆਤੀ ਗਿਰਾਵਟ ਤੋਂ ਬਾਅਦ

ਰਾਜਨੀਤੀ

ਜਿੱਥੇ ਭਾਜਪਾ ਦੀ ਸਰਕਾਰ ਉੱਥੇ ਲੋਕਾਂ ਦਾ ਪੈਸਾ ਅਸੁਰੱਖਿਅਤ, ਹਰਿਆਣਾ ਬੈਂਕ ਘੋਟਾਲਾ ਇਸ ਦੀ ਤਾਜ਼ਾ ਮਿਸਾਲ: ਹਰਪਾਲ ਚੀਮਾ

ਚੰਡੀਗੜ੍ਹ, 3 ਮਾਰਚ 2026

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਆਂਢੀ ਸੂਬੇ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੌਰਾਨ ਹੋਏ 550 ਕਰੋੜ ਰੁਪਏ ਤੋਂ ਵੱਧ ਦੇ ਬੈਂਕ ਘੋਟਾਲੇ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2022 ਵਿੱਚ ਸੱਤਾ ਸੰਭਾਲਦਿਆਂ ਹੀ ਐਨਆਈਸੀ (NIC) ਦੀ ਸਹਾਇਤਾ ਨਾਲ ਆਧੁਨਿਕ ਈ-ਡਿਪਾਜ਼ਿਟ ਮੈਨੇਜਮੈਂਟ ਸਿਸਟਮ ਲਾਗੂ ਕੀਤਾ, ਜਿਸ ਨਾਲ ਬੈਂਕਿੰਗ ਸੈਕਟਰ ਵਿੱਚ ਕਿਸੇ ਵੀ ਕਿਸਮ ਦੇ ਫਰਾਡ ਦੀ ਗੁੰਜਾਇਸ਼ ਹੀ ਖ਼ਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨਵੀਂ ਟੈਕਨਾਲੋਜੀ ਅਪਣਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੈ, ਜਿਸ ਕਰਕੇ ਹਰਿਆਣਾ ਵਿੱਚ ਲੋਕਾਂ ਦੇ ਪੈਸੇ ਦੀ ਲੁੱਟ ਹੋ ਰਹੀ ਹੈ।

ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬੈਂਕਿੰਗ ਸੈਕਟਰ ਨੂੰ ਹੋਰ ਤਕੜਾ ਕਰਨ ਲਈ ਐਨਆਈਸੀ (NIC) ਦੀ ਸਹਾਇਤਾ ਨਾਲ ਈ-ਡਿਪਾਜ਼ਿਟ ਮੈਨੇਜਮੈਂਟ ਸਿਸਟਮ ਲਾਗੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਿਸਟਮ ਤਹਿਤ ਪੰਜਾਬ ਦੇ ਸਾਰੇ ਸਰਕਾਰੀ ਵਿਭਾਗ, ਕਾਰਪੋਰੇਸ਼ਨਾਂ, ਬੋਰਡ, ਅਦਾਰੇ ਅਤੇ ਅੰਡਰਟੇਕਿੰਗਜ਼ ਜਦੋਂ ਵੀ ਆਪਣਾ ਪੈਸਾ ਬੈਂਕ ਵਿੱਚ ਡਿਪਾਜ਼ਿਟ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਓਪਨ ਬਿਡ ਦੀ ਪ੍ਰਕਿਰਿਆ ਵਿੱਚੋਂ ਲੰਘਣਾ ਪੈਂਦਾ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 21 ਬੈਂਕਾਂ ਨੂੰ ਪੈਨਲ 'ਤੇ ਲਿਆ ਹੋਇਆ ਹੈ। ਜਦੋਂ ਇਨ੍ਹਾਂ 21 ਬੈਂਕਾਂ ਵਿੱਚ ਬਿਡ ਹੁੰਦੀ ਹੈ ਤਾਂ ਜਿਹੜਾ ਬੈਂਕ ਸਭ ਤੋਂ ਵੱਧ ਵਿਆਜ ਦਰ ਦਿੰਦਾ ਹੈ, ਉਸ ਬੈਂਕ ਕੋਲ ਸਬੰਧਤ ਬੋਰਡ, ਕਾਰਪੋਰੇਸ਼ਨ ਜਾਂ ਅਦਾਰਾ ਆਪਣਾ ਪੈਸਾ ਡਿਪਾਜ਼ਿਟ ਕਰਵਾਉਂਦਾ ਹੈ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਧ ਤੋਂ ਵੱਧ ਵਿਆਜ ਦੀ ਕਮਾਈ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਹ ਡਿਪਾਜ਼ਿਟ 15 ਦਿਨਾਂ, ਇੱਕ ਮਹੀਨੇ, ਛੇ ਮਹੀਨਿਆਂ ਜਾਂ ਨੌਂ ਮਹੀਨਿਆਂ ਦੇ ਹੁੰਦੇ ਹਨ।

ਚੀਮਾ ਨੇ ਅੱਗੇ ਦੱਸਿਆ ਕਿ 2022 ਤੋਂ ਲੈ ਕੇ ਹੁਣ ਤੱਕ ਲਗਾਤਾਰ ਹਰ ਮਹੀਨੇ ਲਗਭਗ 100 ਤੋਂ 150 ਬਿਡਸ ਪੰਜਾਬ ਦੇ ਵੱਖ-ਵੱਖ ਅਦਾਰਿਆਂ, ਕਾਰਪੋਰੇਸ਼ਨਾਂ, ਬੋਰਡਾਂ ਅਤੇ ਵਿਭਾਗਾਂ ਵੱਲੋਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਿਸਟਮ ਨੂੰ ਸਿਰਫ਼ ਬੈਂਕਿੰਗ ਸੈਕਟਰ 'ਤੇ ਨਹੀਂ ਛੱਡਿਆ, ਸਗੋਂ ਇਸ ਦੀ ਦੇਖ-ਰੇਖ ਲਈ ਇੱਕ ਬੈਂਕ ਦਾ ਸੀਨੀਅਰ ਅਧਿਕਾਰੀ ਅਤੇ ਇੱਕ ਪੰਜਾਬ ਸਰਕਾਰ ਦਾ ਸੀਨੀਅਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ, ਤਾਂ ਜੋ ਕਿਸੇ ਵੀ ਕਿਸਮ ਦਾ ਅਤੇ ਕਿਸੇ ਵੀ ਪੱਧਰ ਦਾ ਫਰਾਡ ਨਾ ਹੋ ਸਕੇ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ਵਿੱਚ ਅਜਿਹਾ ਕੋਈ ਵੀ ਮੈਕਨਿਜ਼ਮ ਨਹੀਂ ਬਣਾਇਆ ਗਿਆ, ਜਿਸ ਕਰਕੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੌਰਾਨ 550 ਕਰੋੜ ਰੁਪਏ ਤੋਂ ਵੱਧ ਦਾ ਫਰਾਡ ਹੋਇਆ। ਉਨ੍ਹਾਂ ਕਿਹਾ ਕਿ ਭਾਜਪਾ ਨਵੀਂ ਟੈਕਨਾਲੋਜੀ ਨੂੰ ਦੇਸ਼ ਭਰ ਵਿੱਚ ਅਪਣਾਉਣ ਵਿੱਚ ਅਸਫ਼ਲ ਰਹੀ ਹੈ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਹੀ ਲੇਟੈਸਟ ਟੈਕਨੀਕਸ ਅਪਣਾਉਂਦੀ ਰਹੀ ਹੈ।

ਚੀਮਾ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਜਿੱਥੇ ਭਾਜਪਾ ਦੀ ਸਰਕਾਰ ਹੈ, ਉੱਥੇ ਲਗਾਤਾਰ ਫਰਾਡ ਹੋ ਰਹੇ ਹਨ ਅਤੇ ਲੋਕਾਂ ਦਾ ਪੈਸਾ ਬੈਂਕਿੰਗ ਸੈਕਟਰ ਰਾਹੀਂ ਲੁੱਟਿਆ ਜਾ ਰਿਹਾ ਹੈ। ਭਾਜਪਾ ਦੇ ਲੋਕਾਂ ਨੇ ਬੈਂਕਿੰਗ ਸੈਕਟਰ ਵਿੱਚ ਵੀ ਚੋਰ-ਮੋਰੀਆਂ ਰੱਖੀਆਂ ਹੋਈਆਂ ਹਨ। ਜਦੋਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਪੁਰਾਣੀਆਂ ਸਰਕਾਰਾਂ ਸਮੇਂ ਜਿੱਥੇ ਵੀ ਕਿਤੇ ਚੋਰੀ ਹੁੰਦੀ ਸੀ, ਉਹ ਸਾਰੇ ਲੂਪਹੋਲ ਬੰਦ ਕੀਤੇ ਗਏ ਹਨ।

ਵਿੱਤ ਮੰਤਰੀ ਨੇ ਮਾਣ ਨਾਲ ਕਿਹਾ ਕਿ ਈ-ਡਿਪਾਜ਼ਿਟ ਮੈਨੇਜਮੈਂਟ ਸਿਸਟਮ ਇੱਕ ਬਹੁਤ ਵਧੀਆ ਪ੍ਰਣਾਲੀ ਹੈ, ਜੋ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2022 ਵਿੱਚ ਲਾਗੂ ਕੀਤੀ ਸੀ ਅਤੇ ਇਸ ਨਾਲ ਪੰਜਾਬ ਵਿੱਚ ਕਿਸੇ ਵੀ ਕਿਸਮ ਦਾ ਕੋਈ ਵੀ ਬੈਂਕਿੰਗ ਫਰਾਡ ਨਹੀਂ ਹੋਇਆ।

Have something to say? Post your comment

 

ਪ੍ਰਚਲਿਤ ਟੈਗਸ

ਹੋਰ ਰਾਜਨੀਤੀ ਖ਼ਬਰਾਂ

ਨਿਤੀਸ਼ ਕੁਮਾਰ ਨੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ

ਨਸ਼ਾ ਤਸਕਰ ਪੰਜਾਬ ਛੱਡ ਦੇਣ ਜਾਂ ਸਖ਼ਤ ਅਤੇ ਬੇਮਿਸਾਲ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ: ਬਲਤੇਜ ਪੰਨੂ

ਕੇਜਰੀਵਾਲ ਨੇ ਸਿਸੋਦੀਆ ਦੇ ਘਰ 'ਤੇ 'ਕੱਟੜ ਇਮਾੰਦਰ ਹੋਲੀ' ਮਨਾਈ, ਸ਼ਰਾਬ ਦੀਆਂ ਦੁਕਾਨਾਂ 'ਤੇ ਭਾਜਪਾ ਦੀ ਨਿੰਦਾ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਬਚਾਉਣ ਲਈ ਪੰਜਾਬ ਸਰਕਾਰ ਲੜਾਈ ਲਗਾਤਾਰ ਜਾਰੀ ਰੱਖੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇੱਕ ਸਾਲ ਵਿੱਚ 16.70 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਬਰਾਮਦ, ਹੈਰੋਇਨ ਅਤੇ ਭੁੱਕੀ ਦੀ ਰਿਕਾਰਡ ਜ਼ਬਤੀ: ਬਲਤੇਜ ਪੰਨੂ

ਪੰਜਾਬ ਸਰਕਾਰ ਇਸ ਮੁਸੀਬਤ ਦੌਰਾਨ ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਬੰਗਾਲ 2026 ਚੋਣਾਂ: ECI ਦਾ ਪੂਰਾ ਬੈਂਚ ਅਗਲੇ ਹਫ਼ਤੇ ਰਾਜ ਦਾ ਦੌਰਾ ਕਰਨ ਦੀ ਸੰਭਾਵਨਾ ਹੈ